12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਾਰੀ ਮੀਂਹ ਤੋਂ ਬਾਅਦ ਸੱਕੀ ਨਾਲੇ ਨੇ ਅਜਨਾਲਾ ਨੇੜਲੇ ਪਿੰਡਾਂ ‘ਚ ਮਚਾਈ ਤਬਾਹੀ, ਕਮੀਰਪੁਰਾ ਤੇ ਚੱਕ ਔਲ ਸਮੇਤ ਕਈ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਡੁੱਬੀ

Ad Position 21
No active advertisement
ਅਜੀਤ ਡੈਸਕ 27-07-2026

ਅਜਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਸਰਹੱਦੀ ਖੇਤਰ ’ਚ ਕੁਝ ਦਿਨ ਪਹਿਲਾਂ ਲਗਾਤਾਰ ਪਈ ਭਾਰੀ ਬਾਰਿਸ਼ ਅਤੇ ਸੱਕੀ ਨਾਲੇ ’ਚ ਆਏ ਵੱਧ ਪਾਣੀ ਕਾਰਨ ਕਈ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ’ਚ ਡੁੱਬ ਗਈ ਹੈ। ਕਮੀਰਪੁਰਾ, ਚੱਕ ਔਲ, ਨੰਗਲ, ਵੰਝਾਂਵਾਲਾ, ਤਲਵੰਡੀ ਰਾਏਦਾਦੂ ਅਤੇ ਕੋਟਲੀ ਕੋਰੋਟਾਣਾਂ ਸਮੇਤ ਆਸ-ਪਾਸ ਦੇ ਹੋਰ ਪਿੰਡਾਂ ਵਿਚ ਕਈ ਖੇਤ ਝੀਲਾਂ ਦਾ ਰੂਪ ਧਾਰ ਚੁੱਕੇ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਕਮੀਰਪੁਰਾ ਦੇ ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਨੰਬਰਦਾਰ ਮੇਜਰ ਸਿੰਘ, ਪੰਚ ਮਲਕੀਤ ਸਿੰਘ, ਕਾਬਲ ਸਿੰਘ, ਜਸਬੀਰ ਸਿੰਘ, ਹੀਰਾ ਸਿੰਘ ਕਮੀਰਪੁਰਾ, ਹਰਭੋਲ ਸਿੰਘ ਅਮਰੀਕ ਸਿੰਘ ਅਤੇ ਗੁਰਪ੍ਰੀਤ ਸਿੰਘ ਮਾਨ ਆਦਿ ਕਿਸਾਨਾਂ ਨੇ ਦੱਸਿਆ ਕਿ ਭਾਰੀ ਮੀਂਹ ਪੈਣ ਤੋਂ ਬਾਅਦ ਸੱਕੀ ਨਾਲੇ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ਹੇਠ ਆ ਗਈ ਹੈ। ਉਨ੍ਹਾਂ ਦੱਸਿਆ ਕਿ ਕਈ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕੋਈ ਪ੍ਰਸ਼ਾਸਨਿਕ ਅਧਿਕਾਰੀ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚਿਆ ਹੈ ਅਤੇ ਨਾ ਹੀ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਸ਼ੁਰੂ ਕੀਤੀ ਗਈ ਹੈ । ਉਕਤ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੇ ਵਰ੍ਹਦਿਆਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਵੀ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਗੁਰਨਾਮ ਸਿੰਘ ਕਮੀਰਪੁਰਾ ਤੇ ਹੋਰਨਾਂ ਨੇ ਅੱਗੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਾਗ਼ਜ਼ਾਂ ’ਚ ਨਹੀਂ, ਸਗੋਂ ਮੌਕੇ ‘ਤੇ ਆ ਕੇ ਕਿਸਾਨਾਂ ਦਾ ਦਰਦ ਦੇਖਣਾ ਚਾਹੀਦਾ ਹੈ। ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਾਇਆ ਜਾਵੇ, ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾਵੇ ਅਤੇ ਸੱਕੀ ਨਾਲੇ ਦੀ ਸਫ਼ਾਈ ਤੇ ਪੱਕਾ ਹੱਲ ਕੀਤਾ ਜਾਵੇ ।

Ad Position 22
No active advertisement
ਪਿਛਲੀ ਖ਼ਬਰ ਪਿੰਡ ਤਰਸਿੱਕਾ ਦੇ ਸਰਬਪੱਖੀ ਵਿਕਾਸ ਦੇ ਕੰਮ ਸਰਗਰਮੀ ਨਾਲ ਜਾਰੀ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ‘ਮੀਰੀ ਪੀਰੀ ਦਿਵਸ’ ਮਨਾਇਆ
Ad Position 24