12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 27-07-2026

ਸਾਬਕਾ ਸੈਨਿਕਾਂ ਦੀਆ ਸਮੱਸਿਆਵਾਂ ’ਤੇ ਚਰਚਾ
ਗੱਗੋਮਾਹਲ, 26 ਜੁਲਾਈ (ਬਲਵਿੰਦਰ ਸਿੰਘ ਸੰਧੂ)- ਵੈਟਰਨ ਵੈਲਫੇਅਰ ਆਰਗੇਨਾਈਜੇਸ਼ਨ ਇੰਡੀਆ ਵਲੋਂ ਅੱਜ ਪਿੰਡ ਗੱਗੋਮਾਹਲ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਜਿਸ ’ਚ ਖੇਤਰ ਦੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ ਤੇ ਉਸ ਦੇ ਹੱਲ ਲਈ ਸਾਂਝੇ ਉਪਰਾਲੇ ਕਰਨ ਦਾ ਭਰੋਸਾ ਦਿੱਤਾ ਗਿਆ । ਇਸ ਸਮੇਂ 26 ਜੁਲਾਈ ਕਾਰਗਿਲ ਵਿਜੈ ਦਿਵਸ ਦੇ ਮੌਕੇ ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਸ਼ਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਗਿਆ ਤੇ ਦੇਸ਼ ਦੀ ਏਕਤਾ ਅਖੰਡਤਾ ਤੇ ਸਰਹੱਦਾਂ ਦੀ ਸੁਰੱਖਿਆ ਲਈ ਜੋਦੜੀ ਕੀਤੀ ਗਈ । ਇਸ ਸਮੇਂ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਕਾਰਗਿਲ ਦੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ, ਦੇਸ਼ ਦੀ ਸਰਹੱਦ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਦਾ ਦੇਸ਼ ਕਰਜ ਨਹੀਂ ਉਤਾਰ ਸਕਦਾ । ਵੈਟਰਨ ਵੈਲਫੇਅਰ ਆਰਗੇਨਾਈਜੇਸ਼ਨ ਇੰਡੀਆ ਹਮੇਸ਼ਾ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਤਹਿਸੀਲ ਪ੍ਰਧਾਨ ਹਰੀਸਿਮਰਨ ਸਿੰਘ ਅਜਨਾਲਾ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਿੰਦਗੀ ਦਾ ਅਹਿਮ ਹਿੱਸਾ ਦੇਸ਼ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਦਾ ਸਨਮਾਨ ਸਾਡਾ ਸਭ ਦਾ ਫਰਜ ਹੈ। ਇਸ ਮੌਕੇ ਕੈਪਟਨ ਕੁਲਦੀਪ ਸਿੰਘ, ਪੀ. ਆਰ. ਓ. ਬਲਦੇਵ ਸਿੰਘ ਬਾਜਵਾ, ਜਸਪਾਲ ਸਿੰਘ ਕੋਟਲੀ, ਕਸ਼ਮੀਰ ਮਸੀਹ, ਸੂਬੇਦਾਰ ਮੇਜਰ ਆਤਮਾ ਸਿੰਘ, ਕੁਲਦੀਪ ਸਿੰਘ, ਸਰਪੰਚ ਪਰਮਜੀਤ ਸਿੰਘ, ਕੰਵਲਜੀਤ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸਿਤਾਰਾ ਸਿੰਘ, ਬਾਬਾ ਅਵਤਾਰ ਸਿੰਘ, ਮੁਖਤਿਆਰ ਸਿੰਂਘ, ਜਗਜੀਤ ਸਿੰਘ, ਮਹਿਲਾ ਵਿੰਗ ਪ੍ਰਧਾਨ ਬਲਜੀਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ, ਅਮਰਜੀਤ ਕੌਰ, ਗੀਤਾ, ਨਿੰਦਰ ਸਮੇਤ ਵੱਡੀ ਗਿਣਤੀ ‘ਚ ਸਾਬਕਾ ਫੌਜੀ ਤੇ ਪਰਿਵਾਰ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਗਿੱਲ ਦੀ ਅਗਵਾਈ ’ਚ ‘ਆਪ’ ਵਲੰਟੀਅਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣਗੇ- ਲੁੱਧੜ ਅਗਲੀ ਖ਼ਬਰ ਪਿੰਡ ਤਰਸਿੱਕਾ ਦੇ ਸਰਬਪੱਖੀ ਵਿਕਾਸ ਦੇ ਕੰਮ ਸਰਗਰਮੀ ਨਾਲ ਜਾਰੀ
Ad Position 24