12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਗਿੱਲ ਦੀ ਅਗਵਾਈ ’ਚ ‘ਆਪ’ ਵਲੰਟੀਅਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣਗੇ- ਲੁੱਧੜ

Ad Position 21
No active advertisement
ਅਜੀਤ ਡੈਸਕ 27-07-2026

ਜੇਠੂਵਾਲ, 26 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਕਾਸ, ਲੋਕ ਭਲਾਈ ਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਮਿਲਣ ਵਾਲੀਆਂ ਸਹੂਲਤਾਂ ਹਰ ਵਿਅਕਤੀ ਤੱਕ ਪਹੁੰਚਾਉਣ ਲਈ ‘ਆਪ’ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ‘ਆਪ’ ਵਲੰਟੀਅਰ ਘਰ ਘਰ ਜਾ ਕੇ ਜਾਣੂ ਕਰਾਉਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਹਲਕਾ ਮਜੀਠਾ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਰਾਜ ਕੁਮਾਰ ਲੁੱਧੜ ਵਲੋਂ ‘ਆਪ’ ਵਲੰਟੀਅਰ ਦੀ ਕੀਤੀ ਮੀਟਿੰਗ ਦੌਰਾਨ ਕੀਤਾ । ਲੁੱਧੜ ਨੇ ਕਿਹਾ ਕਿ ਆਪ ਸਰਕਾਰ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਾਜਿਕ ਅਤੇ ਆਰਥਿਕ ਸਸਤੀਕਰਨ ਲਈ ਅਨੇਕਾਂ ਭਲਾਈ ਯੋਜਨਾਵਾਂ ਦਾ ਲਾਭ ਯੋਗ ਪਰਿਵਾਰ ਲਾਭ ਉਠਾ ਰਹੇ ਹਨ। ਪਾਰਟੀ ਵਰਕਰ ਤਲਬੀਰ ਗਿੱਲ ਦੇ ਦਿਸ਼ਾ ਨਿਰਦੇਸ਼ ਤਹਿਤ ਪੂਰੀ ਤਨਦੇਹੀ ਨਾਲ ਪਾਰਟੀ ਲਈ ਦਿਨ ਰਾਤਕੰਮ ਕਰ ਰਹੇ ਹਨ। ਜਿਨ੍ਹਾਂ ਪਹਿਲਾਂ ਮਾਵਾਂ ਧੀਆਂ ਮਾਣ ਸਤਿਕਾਰ ਯੋਜਨਾ ਤਹਿਤ ਫਾਰਮ ਭਰੇ ਤੇ ਹੁਣ ਜਿਨ੍ਹਾਂ ਪਰਿਵਾਰਾਂ ਦੇ ਰਾਸ਼ਨ ਕਾਰਡ ਨਹੀਂ ਸੀ ਬਣੇ, ਉਨ੍ਹਾਂ ਦੇ ਰਾਸ਼ਨ ਕਾਰਡ ਬਣਾਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਹਰ ਪਰਿਵਾਰ ਨੂੰ ਮਿਲ ਸਕਣ। ਇਸ ਮੌਕੇ ਡਾ. ਰਾਕੇਸ਼ ਕੁਮਾਰ ਸ਼ਰਮਾ, ਜਸਪ੍ਰੀਤ ਸਿੰਘ ਭੱਟੀ, ਗੁਰਪ੍ਰੀਤ ਗੋਲਾ ਲੁੱਧੜ, ਕੰਵਲਜੀਤ ਸਿੰਘ ਭੱਟੀ, ਮੈਂਬਰ ਅੰਗਰੇਜ਼ ਪਾਲ ਭਗਤ ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਮਸੀਹ ਭਾਈਚਾਰੇ ਵਲੋਂ ਗਿਰਜਾ ਘਰ ’ਚ ਪਿੰਡ ਦੇ ਸਰਪੰਚ ਤੇ ਨਵ ਨਿਯੁਕਤ ਚੇਅਰਮੈਨ ਸਨਮਾਨਿਤ ਅਗਲੀ ਖ਼ਬਰ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
Ad Position 24