03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਿੰਡ ਧਿਆਨਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 28-07-2026

ਬਾਬਾ ਬਕਾਲਾ ਸਾਹਿਬ, 27 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਨਜ਼ਦੀਕੀ ਪਿੰਡ ਧਿਆਨਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ 120 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਇਸ ਮੌਕੇ ਡਾ. ਓਮ ਪ੍ਰਕਾਸ਼ ਹਸਪਤਾਲ ਵਲੋਂ 25 ਮਰੀਜਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਬਾਕੀਆਂ ਨੂੰ ਦਾਰੂ ਅਤੇ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ’ਤੇ ਪਿੰਡ ਦੇ ਸਰਪੰਚ ਰਾਣਾ (ਫਲੇਮ ਐਂਡ ਚਿੱਲੀ), ਸਾਬਕਾ ਸਰਪੰਚ ਮੇਜਰ ਸਿੰਘ, ਪਿੰਡ ਦੇ ਹੋਰ ਪਤਵੰਤੇ ਸੱਜਣਾਂ ਨੇ ਸਾਰਾ ਪ੍ਰਬੰਧ ਕੀਤਾ । ਇਸ ਮੌਕੇ ਸਮਾਜ ਸੇਵਕ ਸਭਾ ਰਈਆ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ, ਰਜਿੰਦਰ ਸਿੰਘ ਸਹੋਤਾ, ਸੰਦੀਪ ਕੁਮਾਰ, ਬਲਜੀਤ ਸਿੰਘ ਰੰਧਾਵਾ, ਚੇਅਰਮੈਨ ਵੀਰ ਸਿੰਘ, ਸਾਬਕਾ ਸਰਪੰਚ ਸਰਵਨ ਸਿੰਘ ਖਾਨਪੁਰ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਝਲਾੜੀ, ਗੁਰਮੀਤ ਸਿੰਘ ਮਾਹਲਾ, ਈਸ਼ਵਰ ਪ੍ਰੀਤ ਸਿੰਘ ਸਹੋਤਾ ਤੋਂ ਇਲਾਵਾ ਡਾ. ਓਮ ਪ੍ਰਕਾਸ਼ ਦੇ ਹਸਪਤਾਲ ਦੀ ਸਾਰੀ ਟੀਮ ਮੌਕੇ ’ਤੇ ਹਾਜ਼ਰ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਜ ਸੇਵੀ ਰਜਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਇਹ ਸਾਡਾ 19ਵਾਂ ਕੈਂਪ ਹੈ ਅਤੇ ਇਹ ਕੈਂਪ ਇਸ ਸਾਲ ਦੇ ਵਿਚ ਨਿਰੰਤਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੱਗਦੇ ਰਹਿਣਗੇ ।

Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਮੌਸਮ 'ਚ ਬਾਗਾਂ ਦੀ ਸਾਂਭ-ਸੰਭਾਲ ਅਗਲੀ ਖ਼ਬਰ ਸਠਿਆਲਾ ਵਿਖੇ ਔਰਤਾਂ ਨੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement