03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਦਿੱਲੀ ਦੇ ਵਿਦਿਆਰਥੀ ਸੰਘਰਸ਼ ਜਿੱਤ ਦੀ ਖ਼ੁਸ਼ੀ ’ਚ ਗੱਗੋਮਾਹਲ ਵਿਖੇ ਜੇਤੂ ਰੈਲੀ

Ad Position 21
No active advertisement
ਅਜੀਤ ਡੈਸਕ 28-07-2026

ਗੱਗੋਮਾਹਲ, 27 ਜੁਲਾਈ (ਬਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਲੀ ਦੇ ਵਿਦਿਆਰਥੀ ਸੰਘਰਸ਼ ਦੀ ਇਤਿਹਾਸਿਕ ਜਿੱਤ ਮੌਕੇ ਪੰਜਾਬ ਭਰ ਦੇ ਜ਼ਿਲ੍ਹਿਆਂ ਵਿਚ ਜੇਤੂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਕਸਬਾ ਗੱਗੋਮਾਹਲ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਜੇਤੂ ਰੈਲੀ ਕੀਤੀ ਗਈ। ਰੈਲੀ ਵਿਚ ਵੱਡੀ ਗਿਣਤੀ ‘ਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਔਰਤਾਂ ਨੇ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਦਾ ਭਰਪੂਰ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਅੰਦੋਲਨ ਦੇ ਦਬਾਅ ਹੇਠ ਸਿੱਖਿਆ ਮੰਤਰੀ ਨੂੰ ਅਸਤੀਫਾ ਦੇਣਾ ਪਿਆ। ਇਸ ਦੌਰਾਨ ਬਲਾਕ ਪ੍ਰਧਾਨ ਜਸਪਾਲ ਸਿੰਘ ਧੰਗਾਈ ਨੇ ਕਿਹਾ ਕਿ ਇਹ ਜਿੱਤ ਦੇਸ਼ ਦੀ ਲੋਕਤੰਤਰੀ ਤੇ ਜਨਤਕ ਸੰਘਰਸ਼ਾਂ ਦੀ ਜਿੱਤ ਹੈ ਜਿਸ ਨੇ ਸਾਬਤ ਕਰ ਦਿੱਤਾ ਕਿ ਲੋਕ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਲੜਦੇ ਹਨ ਤਾਂ ਜਬਰ ਤੇ ਧੱਕੇਸ਼ਾਹੀਆਂ ਨੂੰ ਹਰਾਇਆ ਜਾ ਸਕਦਾ ਹੈ। ਬੁਲਾਰਿਆਂ ਨੇ ਕਿਹਾ ਕਿ ਭਾਕਿਯੂ ਏਕਤਾ ਉਗਰਾਹਾਂ ਵਿਦਿਆਰਥੀਆਂ ਦੇ ਇਸ ਸੰਘਰਸ਼ ਨਾਲ ਡੱਟ ਕੇ ਖੜ੍ਹੀ ਰਹੀ । ਇਸ ਸਮੇਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ । ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ‘ਚ ਬਾਬਾ ਰਾਜਨ ਸਿੰਘ ਚੌਗਾਵਾਂ, ਡਾ. ਪਰਮਿੰਦਰ ਸਿੰਘ ਪੰਡੋਰੀ, ਪ੍ਰਿਥੀਪਾਲ ਸਿੰਘ ਥੋਬਾ, ਰੁਪਿੰਦਰ ਸਿੰਘ ਮੱਦੂਛਾਗਾ, ਕੁਲਬੀਰ ਸਿੰਘ ਜੇਠੂਵਾਲ, ਪ੍ਰਗਟ ਸਿੰਘ ਚਾਹੜਪੁਰ, ਅਮਨਦੀਪ ਕੌਰ, ਹੀਰਾ ਸਿੰਘ ਚੱਕ ਸਿਕੰਦਰ, ਗੁਰਮੀਤ ਸਿੰਘ, ਸੰਤਾ ਸਿੰਘ, ਸਤਿੰਦਰ ਸਿੰਘ, ਜਸਪਾਲ ਸਿੰਘ, ਗੁਰਿੰਦਰਬੀਰ ਸਿੰਘ, ਅਜੀਤ ਸਿੰਘ, ਹਰਜੀਤ ਸਿੰਘ, ਹਰਨੇਕ ਸਿੰਘ, ਬਲਕਾਰ ਸਿੰਘ ਰੋਖੇ ਆਦਿ ਸ਼ਾਮਿਲ ਸਨ ।

Ad Position 22
No active advertisement
ਪਿਛਲੀ ਖ਼ਬਰ ਮੁੱਛਲ ਪਿੰਡ ਵਿਖੇ ਦਰਜਨਾਂ ਪਰਿਵਾਰ ਕੈਬਨਿਟ ਮੰਤਰੀ ਈ.ਟੀ.ਓ. ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਮਾਊਂਟ ਲਿਟਰਾ ਜੀ ਸਕੂਲ ਅੰਮ੍ਰਿਤਸਰ ਵਿਚ ਮਾਪੇ-ਅਧਿਆਪਕ ਐਸੋਸੀਏਸ਼ਨ ਮੀਟਿੰਗ ਦਾ ਆਯੋਜਨ
Ad Position 24
No active advertisement