03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹਰਭਜਨ ਸਿੰਘ ਈ. ਟੀ. ਓ. ਨੇ ਸੁੱਖੇਵਾਲ ਅਤੇ ਨੰਦ ਵਾਲਾ ਵਿਖੇ ਸੁਣੀਆ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 28-07-2026

ਜੰਡਿਆਲਾ ਗੁਰੂ, 27 ਜੁਲਾਈ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੁੱਖੇਵਾਲ ਅਤੇ ਨੰਦਵਾਲਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਦੇ ਖੇਤਰ ਵਿਚ ਪੰਜਾਬ ਦਾ ਸਥਾਨ ਦੇਸ਼ ਵਿਚ 27ਵਾਂ ਸੀ। ਪਰ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਗਏ ਲਗਾਤਾਰ ਸੁਧਾਰਾਂ, ਆਧੁਨਿਕ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਸਮਰੱਥਾ ਵਧਾਉਣ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਯਤਨਾਂ ਸਦਕਾ ਅੱਜ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿਚ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ ।

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਦੀ ਨਿਯੁਕਤੀ ਨਾਲ ਮਹਿਲਾ ਸਸ਼ਕਤੀਕਰਨ ਨੂੰ ਮਿਲੇਗੀ ਨਵੀਂ ਰਫ਼ਤਾਰ-ਤਲਬੀਰ ਗਿੱਲ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡਾ ’ਚ ਕੱਢਿਆ ਰੋਡ ਸ਼ੋਅ
Ad Position 24
No active advertisement