03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਂਗਣਵਾੜੀ ਵਰਕਰਾਂ ਦੀ ਨਿਯੁਕਤੀ ਨਾਲ ਮਹਿਲਾ ਸਸ਼ਕਤੀਕਰਨ ਨੂੰ ਮਿਲੇਗੀ ਨਵੀਂ ਰਫ਼ਤਾਰ-ਤਲਬੀਰ ਗਿੱਲ

Ad Position 21
No active advertisement
ਅਜੀਤ ਡੈਸਕ 28-07-2026

ਮਜੀਠਾ, 27 ਜੁਲਾਈ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੀਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਬੱਚਿਆਂ ਦੇ ਸਰਵਪੱਖੀ ਵਿਕਾਸ, ਮਹਿਲਾਵਾਂ ਦੀ ਸਿਹਤ ਅਤੇ ਪੋਸ਼ਣ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਵਰਕਰ ਆਪਣੀ ਡਿਊਟੀ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ । ਇਸ ਮੌਕੇ ਗਿੱਲ ਨੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਹਜ਼ਾਰਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਯੋਗਤਾ ਦੇ ਆਧਾਰ ‘ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣ ਸਕੇ ਅਤੇ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇ। ਇਸ ਮੌਕੇ ਗਿੱਲ ਨਾਲ ਸੀ. ਡੀ. ਪੀ. ਓ. ਮਜੀਠਾ ਗਗਨਦੀਪ ਸਿੰਘ, ਸੀ. ਡੀ. ਪੀ. ਓ. ਤਰਸਿੱਕਾ ਮੰਜੂ ਬਾਲਾ, ਬਲਜਿੰਦਰ ਸਿੰਘ ਛੀਨਾ ਸਿਆਸੀ ਸਲਾਹਕਾਰ ਗਿੱਲ, ਸੁਖਦੀਪ ਸਿੰਘ ਗਿੱਲ ਮਜੀਠਾ , ਰਣਜੀਤ ਸਿੰਘ ਭੋਮਾ ਸਮਾਜ ਸੇਵੀ, ਹਨੀ ਅਜੈਬਵਾਲੀ ਸਮੇਤ ਹੋਰ ਵੀ ਆਪ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਪਾਵਰ ਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਦੀ ਰੈਲੀ ਅਗਲੀ ਖ਼ਬਰ ਹਰਭਜਨ ਸਿੰਘ ਈ. ਟੀ. ਓ. ਨੇ ਸੁੱਖੇਵਾਲ ਅਤੇ ਨੰਦ ਵਾਲਾ ਵਿਖੇ ਸੁਣੀਆ ਸਮੱਸਿਆਵਾਂ
Ad Position 24
No active advertisement