17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੇਪਰ ਲੀਕ ਮਾਮਲਾ ਸਾਬਤ ਕਰਦਾ ਹੈ ਕਿ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖੇਡ ਰਹੀ-ਵਿਰਕ, ਮੀਰਾਂਕੋਟ

Ad Position 21
No active advertisement
ਅਜੀਤ ਡੈਸਕ 29-07-2026

ਜੰਡਿਆਲਾ ਗੁਰੂ, 28 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਫਾਰਮੇਸੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਅਤੇ ਸੂਬਾਈ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ ਨੇ ਕਿਹਾ ਕਿ ਇਹ ਘਟਨਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਤੇ ਭਰਤੀ ਪ੍ਰਕਿਰਿਆ ਉੱਤੇ ਇਕ ਵੱਡਾ ਸਵਾਲੀਆ ਨਿਸ਼ਾਨ ਹੈ ਅਤੇ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲੇ ਇਹ ਸੰਕੇਤ ਦੇ ਰਹੇ ਹਨ ਕਿ ਸਰਕਾਰ ਨੌਜਵਾਨਾਂ ਦੇ ਭਵਿੱਖ ਦੀ ਸੁਰੱਖਿਆ ਕਰਨ ਵਿਚ ਅਸਫਲ ਰਹੀ ਹੈ। ਦਲਜਿੰਦਰ ਬੀਰ ਸਿੰਘ ਵਿਰਕ ਅਤੇ ਅਜੇਪਾਲ ਸਿੰਘ ਮੀਰਾਂਕੋਟ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਪ੍ਰੀਖਿਆਵਾਂ ਦੀ ਤਿਆਰੀ ਕਰਦਾ ਹੈ ਕਈ ਵਿਦਿਆਰਥੀ ਆਪਣੇ ਪਰਿਵਾਰਾਂ ਦੀਆਂ ਆਰਥਿਕ ਮੁਸ਼ਕਿਲਾਂ ਦੇ ਬਾਵਜੂਦ ਕੋਚਿੰਗ, ਕਿਤਾਬਾਂ ਅਤੇ ਹੋਰ ਸਾਧਨਾਂ ‘ਤੇ ਵੱਡਾ ਖਰਚ ਕਰਦੇ ਹਨ ਪਰ ਜਦੋਂ ਪ੍ਰੀਖਿਆ ਤੋਂ ਪਹਿਲਾਂ ਜਾਂ ਪ੍ਰੀਖਿਆ ਦੌਰਾਨ ਪੇਪਰ ਲੀਕ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਹਜ਼ਾਰਾਂ ਇਮਾਨਦਾਰ ਅਤੇ ਮਿਹਨਤੀ ਵਿਦਿਆਰਥੀਆਂ ਦੀ ਮਿਹਨਤ ਉੱਤੇ ਪਾਣੀ ਫਿਰ ਜਾਂਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਜਾਨਣਾ ਚਾਹੁੰਦੇ ਹਨ ਕਿ ਆਖ਼ਰ ਕਿੰਨੇ ਹੋਰ ਪੇਪਰ ਲੀਕ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਪੀਰਾਂ ਦੀ ਦਰਗਾਹ ’ਤੇ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਪੁਲਿਸ ਚੌਕੀ ਸਠਿਆਲਾ ਮੁੜ ਚਾਲੂ, ਜਤਿੰਦਰ ਸਿੰਘ ਨੇ ਸੰਭਾਲਿਆ ਚਾਰਜ
Ad Position 24