18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਜੀਠਾ ਪੁਲਿਸ ਦੇ ਸਪੈਸ਼ਲ ਸੈੱਲ ਨੇ ਭਗੌੜਾ ਕਰਾਰ ਦਿੱਤਾ ਵਿਅਕਤੀ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 29-07-2026

ਮਜੀਠਾ, 28 ਜੁਲਾਈ (ਜਗਤਾਰ ਸਿੰਘ ਸਹਿਮੀ)- ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਨਿਰਦੇਸ਼ਾਂ ਤਹਿਤ ਭਗੌੜੇ ਮੁਲਜ਼ਮਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਮਜੀਠਾ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਅਦਾਲਤੀ ਭਗੌੜੇ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੇ ਏ.ਐੱਸ.ਆਈ. ਹਰਿੰਦਰ ਸਿੰਘ, ਏ.ਐੱਸ.ਆਈ. ਜਗਦੀਪ ਸਿੰਘ ਅਤੇ ਮਜੀਠਾ ਪੁਲਿਸ ਏ.ਐੱਸ.ਆਈ. ਮੇਜਰ ਸਿੰਘ ਵਲੋਂ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਵਿਅਕਤੀ ਸੁਖਦੇਵ ਸਿੰਘ ਉਰਫ਼ ਕਾਲੀ ਪੁੱਤਰ ਜੋਗਿੰਦਰ ਸਿੰਘ ਵਾਸੀ ਧਾਰੋਵਾਲੀ, ਥਾਣਾ ਕੋਟਲੀ ਸੂਰਤ ਮੱਲੀਆਂ, ਜ਼ਿਲ੍ਹਾ ਗੁਰਦਾਸਪੁਰ ਨੂੰ ਕਾਬੂ ਕੀਤਾ ਗਿਆ ਹੈ । ਉਪਰੰਤ ਮੁਲਜ਼ਮ ਨੂੰ ਅਗਲੀ ਕਾਰਵਾਈ ਲਈ ਐੱਸ.ਐੱਚ.ਓ. ਮਜੀਠਾ ਇੰਸਪੈਕਟਰ ਕਰਮਪਾਲ ਸਿੰਘ ਰੰਧਾਵਾ ਦੇ ਹਵਾਲੇ ਕਰ ਦਿੱਤਾ ਗਿਆ । ਏ.ਐੱਸ.ਆਈ. ਹਰਿੰਦਰ ਸਿੰਘ ਅਤੇ ਏ.ਐੱਸ.ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪੁਲਿਸ ਥਾਣਾ ਮਜੀਠਾ ਵਿਖੇ ਐੱਫ.ਆਈ.ਆਰ. ਨੰਬਰ 118/2025 ਅਧੀਨ ਧਾਰਾ 376 ਆਈ.ਪੀ.ਸੀ. ਤਹਿਤ ਮਾਮਲਾ ਦਰਜ ਹੈ । ਅਦਾਲਤ ’ਚ ਪੇਸ਼ ਨਾ ਹੋਣ ਕਾਰਨ ਉਸ ਨੂੰ ਭਗੌੜਾ ਐਲਾਨਿਆ ਗਿਆ ਸੀ । ਸਪੈਸ਼ਲ ਸੈੱਲ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰਕੇ ਮਜੀਠਾ ਪੁਲਿਸ ਦੇ ਹਵਾਲੇ ਕੀਤਾ, ਜਿੱਥੋਂ ਉਸ ਨੂੰ ਅਦਾਲਤ ’ਚ ਪੇਸ਼ ਕਰ ਦਿੱਤਾ ਗਿਆ । ਇਸ ਮੌਕੇ ਪੁਲਿਸ ਥਾਣਾ ਮਜੀਠਾ ਦੇ ਐੱਸ.ਐੱਚ.ਓ. ਕਰਮਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਗੌੜੇ ਮੁਲਜ਼ਮਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਕਾਨੂੰਨ ਤੋਂ ਫਰਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ, ਤਾਂ ਜੋ ਲੋਕਾਂ ਦਾ ਕਾਨੂੰਨੀ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ ।

Ad Position 22
No active advertisement
ਪਿਛਲੀ ਖ਼ਬਰ ਭਾਈ ਖਾਲੜਾ ਦੀ ਸ਼ਹਾਦਤ ਤੋਂ ਪ੍ਰਭਾਵਿਤ ਹਰਿਆਣਾ ਦਾ ਨੌਜਵਾਨ ਪੈਦਲ ਯਾਤਰਾ ਰਾਹੀਂ ਪੁੱਜਿਆ ਪਿੰਡ ਖਾਲੜਾ ਅਗਲੀ ਖ਼ਬਰ ਪੀਰਾਂ ਦੀ ਦਰਗਾਹ ’ਤੇ ਸਾਲਾਨਾ ਮੇਲਾ ਕਰਵਾਇਆ
Ad Position 24