18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਝਟਕਾ, ਮੌਜੂਦਾ ਸਰਪੰਚ ਆਮ ਆਦਮੀ ਪਾਰਟੀ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 29-07-2026

ਜੈਂਤੀਪੁਰ, 28 ਜੁਲਾਈ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਲਕਾ ਮਜੀਠਾ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਪਿੰਡ ਮੁਗੋਸੋਹੀ ਤੋਂ ਹਰਪਾਲ ਸਿੰਘ ਮੌਜੂਦਾ ਸਰਪੰਚ ਅਤੇ ਮੈਂਬਰ ਪੰਚਾਇਤ ਕੇਵਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਗਿੱਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਜੀ ਆਇਆਂ ਕਿਹਾ । ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਹਲਕਾ ਮਜੀਠਾ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਵਿਸ਼ਵਾਸ ਪ੍ਰਗਟਾਇਆ । ਇਸ ਮੌਕੇ ਪੀ. ਏ. ਬਲਜਿੰਦਰ ਸਿੰਘ ਛੀਨਾ, ਸੰਮਤੀ ਮੈਂਬਰ ਪ੍ਰੇਮ ਸਿੰਘ ਰੰਧਾਵਾ, ਸ਼ਿਵਰਾਜ ਸਿੰਘ ਬਾਠ, ਰਵਿੰਦਰਪਾਲ ਸਿੰਘ ਗਿੱਲ, ਸਰਪੰਚ ਸੁਬੇਗ ਸਿੰਘ ਅਬਦਾਲ, ਕਿਰਪਾਲ ਸਿੰਘ ਅਬਦਾਲ, ਬਾਬਾ ਸੁਖਚੈਨ ਸਿੰਘ, ਗੁਰਜੰਟ ਸਿੰਘ ਸੰਧੂ, ਸਾਹਿਬ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਸਬਾ ਚੋਗਾਵਾਂ ’ਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਤੇ ਪੁਲਿਸ ਦੇ ਪੁਤਲੇ ਫੂਕੇ ਅਗਲੀ ਖ਼ਬਰ ਰੂਬੀ ਦੇ ਪਿਤਾ ਮਾਸਟਰ ਕੁਲਦੀਪ ਸਿੰਘ ਥਿੰਦ ਦੇ ਚਲਾਣੇ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ
Ad Position 24