18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਆਪ’ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 29-07-2026

ਵਿਧਾਇਕ ਧਾਲੀਵਾਲ ਵਲੋਂ ਪਿੰਡ ਮੱਤੇਨੰਗਲ, ਹੇਲਰ ਅਤੇ ਕੋਟ ਮੁਗਲ ’ਚ ਕੀਤੀਆਂ ਮੀਟਿੰਗਾਂ
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਮੱਤੇਨੰਗਲ, ਹੇਲਰ ਅਤੇ ਕੋਟ ਮੁਗਲ ਵਿਖੇ ਲੋਕਾਂ ਨਾਲ ਅਹਿਮ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਨਿਰਦੇਸ਼ ਦਿੱਤੇ । ਇਸ ਮੌਕੇ ਸੰਬੋਧਨ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਹਰ ਫ਼ੈਸਲਾ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਨੂੰ ਸਮਰਪਿਤ ਹੈ । ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਲੋਕ ਭਲਾਈ ਸਕੀਮਾਂ ਅਤੇ ਗਰੰਟੀਆਂ ਦਾ ਲਾਭ ਅੱਜ ਹਰ ਵਰਗ ਤੱਕ ਪਹੁੰਚ ਰਿਹਾ ਹੈ । ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੇ ਸੁਧਾਰ, ਆਮ ਆਦਮੀ ਕਲੀਨਿਕ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਅਤੇ ਲੋਕ-ਕੇਂਦਰਿਤ ਯੋਜਨਾਵਾਂ ਨੇ ਪੰਜਾਬ ਦੇ ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਹੈ । ਵਿਧਾਇਕ ਧਾਲੀਵਾਲ ਨੇ ਉਕਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਐੱਸ.ਐੱਚ.ਓ. ਰਮਦਾਸ ਸਬ ਇੰਸ: ਨਰਿੰਦਰ ਸਿੰਘ, ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ, ਸਰਪੰਚ ਨਿਰਮਲ ਸਿੰਘ ਮੱਤੇਨੰਗਲ, ਸਰਪੰਚ ਜਗਰੂਪ ਸਿੰਘ ਮੱਧੂਸਾਂਗਾ, ਪੀ.ਏ. ਮੁਖਤਿਆਰ ਸਿੰਘ ਅਤੇ ਸਰਪੰਚ ਰਵੀ ਕੋਰਟ ਮੁਗਲ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜਸ਼ਨ ਮਨਾਉਣ ਨਾਲ ਨਹੀਂ ਲੁਕਣਗੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਸੱਚ-ਜੱਲੂਪੁਰ ਅਗਲੀ ਖ਼ਬਰ ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24