18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜਸ਼ਨ ਮਨਾਉਣ ਨਾਲ ਨਹੀਂ ਲੁਕਣਗੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਸੱਚ-ਜੱਲੂਪੁਰ

Ad Position 21
No active advertisement
ਅਜੀਤ ਡੈਸਕ 29-07-2026

ਬਾਬਾ ਬਕਾਲਾ ਸਾਹਿਬ, 28 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅਕਾਲੀ ਦਲ (ਵਾਰਿਸ ਪੰਜਾਬ) ਦੇ ਅਰਬ-ਅਮੀਰਾਤ ਦੇ ਤਾਲਮੇਲ ਸਕੱਤਰ ਭਾਈ ਜੋਧਬੀਰ ਸਿੰਘ ਜੱਲੂਪੁਰ ਨੇ ਇਕ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਦਿੱਲੀ ਵਿਚ ਵਿਦਿਆਰਥੀ ਅੰਦੋਲਨ ਦੀ ਜਿੱਤ ਦੇ ਜਸ਼ਨ ਮਨਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਭ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣੇ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਆਪਣੇ ਬੁਨਿਆਦੀ ਮੁੱਦਿਆਂ ਦੇ ਹੱਲ ਦੀ ਉਡੀਕ ਕਰ ਰਹੇ ਹਨ, ਜਦਕਿ ਸਰਕਾਰ ਆਪਣੀ ਪਿੱਠ ਆਪ ਥਾਪੜਨ ਵਿਚ ਰੁੱਝੀ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੱਜ ਗੰਭੀਰ ਸੰਕਟ ਦੇ ਦੌਰ ਵਿਚੋਂ ਲੰਘ ਰਿਹਾ ਹੈ । ਨਸ਼ਿਆਂ ਦਾ ਜਾਲ ਲਗਾਤਾਰ ਫੈਲ ਰਿਹਾ ਹੈ ਅਤੇ ਹਰ ਰੋਜ਼ ਅਨੇਕਾਂ ਪਰਿਵਾਰ ਇਸ ਦੀ ਮਾਰ ਝੱਲ ਰਹੇ ਹਨ । ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਵੀ ਹਜ਼ਾਰਾਂ ਪੜ੍ਹੇ-ਲਿਖੇ ਨੌਜਵਾਨ ਨੌਕਰੀਆਂ ਲਈ ਦਰ-ਦਰ ਭਟਕਣ ਲਈ ਮਜਬੂਰ ਹਨ । ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਦਾਅਵੇ ਅਜੇ ਤੱਕ ਜ਼ਮੀਨੀ ਪੱਧਰ ‘ਤੇ ਖੋਖਲੇ ਨਜ਼ਰ ਆ ਰਹੇ ਹਨ । ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਕਹਿਣ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੈ । ਜਦੋਂ ਵੀ ਲੋਕ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ‘ਤੇ ਆਉਂਦੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਪੇਸ਼ ਆਉਣ ਦੇ ਦੋਸ਼ ਸਾਹਮਣੇ ਆਉਂਦੇ ਹਨ । ਇਕ ਲੋਕਤੰਤਰੀ ਸਰਕਾਰ ਦਾ ਫ਼ਰਜ਼ ਲੋਕਾਂ ਦੀ ਗੱਲ ਸੁਣਨਾ ਅਤੇ ਸੰਵਾਦ ਰਾਹੀਂ ਹੱਲ ਕੱਢਣਾ ਹੁੰਦਾ ਹੈ ।ਪੰਜਾਬ ਦੀ ਜਨਤਾ ਹੁਣ ਜਵਾਬਦੇਹੀ, ਪਾਰਦਰਸ਼ਤਾ ਅਤੇ ਜ਼ਮੀਨੀ ਪੱਧਰ ‘ਤੇ ਨਜ਼ਰ ਆਉਣ ਵਾਲੇ ਨਤੀਜੇ ਚਾਹੁੰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਵੀਰਮ ਦੇ 102 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ-ਧਾਲੀਵਾਲ
Ad Position 24