03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਗਰ ਕੌਂਸਲ ਰਮਦਾਸ ਦੀ ਪ੍ਰਧਾਨ ਅਮਨਦੀਪ ਕੌਰ ਸਿੰਧੀ ਦੀ ਤਾਜਪੋਸ਼ੀ ਹੋਈ

Ad Position 21
No active advertisement
ਅਜੀਤ ਡੈਸਕ 30-07-2026
ਰਮਦਾਸ, 29 ਜੁਲਾਈ (ਜਸਵੰਤ ਸਿੰਘ ਵਾਹਲਾ)- ਨਗਰ ਕੌਂਸਲ ਰਮਦਾਸ ਦੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀਮਤੀ ਅਮਨਦੀਪ ਕੌਰ ਸਿੰਧੀ ਦੀ ਆਪ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਾਜਪੋਸ਼ੀ ਕਰਵਾਈ । ਇਸ ਸਮੇਂ ਵਿਧਾਇਕ ਧਾਲੀਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਵਿੱਤਰ ਨਗਰੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਰਮਦਾਸ ਦਾ ਵਿਕਾਸ ਰਿਕਾਰਡਤੋੜ ਕਰਵਾਇਆ ਜਾਵੇਗਾ ਅਤੇ ਜੋ ਰਮਦਾਸ ਦੇ ਚਾਰੇ ਪਾਸੇ ਗੇਟ ਬਣ ਰਹੇ ਹਨ, ਉਨ੍ਹਾਂ ’ਤੇ ਕੈਮਰੇ ਲਗਵਾ ਕੇ ਐੱਲ.ਸੀ. ਡੀਜ਼ ਵੀ ਲਗਾਈਆਂ ਜਾਣਗੀਆਂ ਤੇ ਉਨ੍ਹਾਂ ਉਪਰ ਨਿਰੰਤਰ ਗੁਰਬਾਣੀ ਦਾ ਕੀਰਤਨ ਹੋਵੇਗਾ ਅਤੇ ਸ਼ਹਿਰ ਦੇ ਚਾਰੇ ਪਾਸੇ ਲਾਈਟਾਂ ਲਗਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਨਗਰ ਕੌਂਸਲ ਰਮਦਾਸ ਦੇ ਸੀਨੀਅਰ ਮੀਤ ਪ੍ਰਧਾਨ ਰਮਨਦੀਪ ਕੌਰ ਖਹਿਰਾ, ਮੀਤ ਪ੍ਰਧਾਨ ਕਰਨਜੀਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਤੇਰਿੰਦਰ ਸ਼ੇਰ ਸਿੰਘ, ਆਪ ਦੇ ਕੌਂਸਲਰ ਤਰਵਿੰਦਰ ਸਿੰਘ ਰੰਧਾਵਾ, ਕੌਂਸਲਰ ਰਣਜੀਤ ਸਿੰਘ ਬੱਗੂ, ਕੌਂਸਲਰ ਗੌਰਵ ਭੰਡਾਰੀ, ਕੌਂਸਲਰ ਦਲਜੀਤ ਕੁਮਾਰ, ਕੌਂਸਲਰ ਕੰਵਲਜੀਤ ਕੌਰ, ਕੌਂਸਲਰ ਪਰਮਜੀਤ ਕੌਰ, ਕੌਂਸਲਰ ਗੁਰਮੀਤ ਕੌਰ ਤੋ ਇਲਾਵਾ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ, ਸਰਪੰਚ ਅੰਮ੍ਰਿਤਪਾਲ ਸਿੰਘ ਪੰਡੋਰੀ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਰਪੰਚ ਬਲਰਾਜ ਸਿੰਘ ਗਿੱਲ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਬਲਜੀਤ ਸਿੰਘ ਅੜਾਇਆ, ਸਰਪੰਚ ਅਮਰਜੀਤ ਸਿੰਘ, ਈ.ਓ ਦਿਨੇਸ਼ ਸੂਰੀ, ਅਕਾਊਟੈਂਟ ਰਕੇਸ਼ ਕੁਮਾਰ, ਸੈਂਟਰੀ ਸੁਪਰਡੰਟ ਦਵਿੰਦਰ ਕੁਮਾਰ, ਮੁਨੀਸ਼ ਸ਼ਰਮਾਂ ਜੇ.ਈ, ਧਰਮਵੀਰ ਕਲਰਕ, ਸਹਾਇਕ ਕਲਰਕ ਜਸਵਿੰਦਰਪਾਲ, ਰਵੀ ਰਮਦਾਸ, ਪੂਜਾ ਰਮਦਾਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟਲੀ ਸੱਕਾ ’ਚ ‘ਆਪ’ ਦੇ ਆਗੂਆਂ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਮੇਲਾ ਰੱਖੜ ਪੁੰਨਿਆਂ ਮੌਕੇ ਕਾਂਗਰਸ ਪਾਰਟੀ ਵਲੋਂ ਕੀਤੀ ਜਾਵੇਗੀ ਸਿਆਸੀ ਕਾਨਫਰੰਸ-ਸਾਬਕਾ ਵਿਧਾਇਕ ਭਲਾਈਪੁਰ
Ad Position 24
No active advertisement