03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕੋਟਲੀ ਸੱਕਾ ’ਚ ‘ਆਪ’ ਦੇ ਆਗੂਆਂ ਨੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 30-07-2026
ਓਠੀਆਂ, 29 ਜੁਲਾਈ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੋਈ ਕਸਰ ਨਹੀਂ ਛੱਡ ਰਹੀ ਅਤੇ ਗਰੀਬ ਵਰਗ ਨੂੰ ਰਾਸ਼ਨ ਕਿੱਟਾਂ, ਕਣਕ ਅਤੇ ਹੋਰ ਸਮੱਗਰੀ ਦੇ ਕੇ ਉਨ੍ਹਾਂ ਦਾ ਵੀ ਪੂਰਾ ਧਿਆਨ ਰੱਖ ਰਹੇ ਹਨ ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿਖੇ ਮਾਨ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਪਿੰਡ ‘ਚ ਆਪ ਦੇ ਆਗੂ ਬਲਵਿੰਦਰ ਸਿੰਘ ਸੰਧੂ ਅਤੇ ਇਕਬਾਲ ਸਿੰਘ ਤੇ ਆਪ ਦੇ ਵਰਕਰਾਂ ਵਲੋਂ ਰਾਸ਼ਨ ਕਿੱਟਾਂ ਵੰਡੀਆਂ। ਪਿੰਡ ਵਾਸੀਆਂ ਨੇ ਰਾਸ਼ਨ ਕਿੱਟਾਂ ਮਿਲਣ ’ਤੇ ਜਿੱਥੇ ਮਾਨ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ 2027 ਦੀਆਂ ਚੋਣਾਂ ਵਿਚ ਦੁਬਾਰਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਅਤੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਤੋਂ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਵਾਅਦਾ ਕੀਤਾ । ਇਸ ਮੌਕੇ ਸਰਪੰਚ ਰਸਾਲ ਸਿੰਘ, ਪ੍ਰਧਾਨ ਪ੍ਰਗਟ ਸਿੰਘ, ਗੁਰਵੇਲ ਸਿੰਘ, ਗੁਰਦਿੱਤ ਸਿੰਘ, ਰਸਾਲ ਸਿੰਘ, ਲਵਦੀਪ ਸਿੰਘ ਡਿਪੂ ਹੋਲਡਰ, ਮੁਖਤਾਰ ਸਿੰਘ ਸੰਧੂ, ਲਵਦੀਪ ਵਿਖੇ ਸੰਧੂ, ਹਰਜਿੰਦਰ ਸਿੰਘ ਸੰਧੂ, ਮੁਖਤਾਰ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂਬੀ ਦੇ ਪਿਤਾ ਮਾਸਟਰ ਕੁਲਦੀਪ ਸਿੰਘ ਥਿੰਦ ਨਮਿਤ ਅਰਦਾਸ ਪਹਿਲੀ ਨੂੰ ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀ ਪ੍ਰਧਾਨ ਅਮਨਦੀਪ ਕੌਰ ਸਿੰਧੀ ਦੀ ਤਾਜਪੋਸ਼ੀ ਹੋਈ
Ad Position 24
No active advertisement