03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਰੂਬੀ ਦੇ ਪਿਤਾ ਮਾਸਟਰ ਕੁਲਦੀਪ ਸਿੰਘ ਥਿੰਦ ਨਮਿਤ ਅਰਦਾਸ ਪਹਿਲੀ ਨੂੰ

Ad Position 21
No active advertisement
ਅਜੀਤ ਡੈਸਕ 30-07-2026
ਜੰਡਿਆਲਾ ਗੁਰੂ, 29 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ. ਸੀ. ਵਿੰਗ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਰੂਬੀ ਦੇ ਪਿਤਾ ਜੀ ਵਿਦਵਾਨ ਤੇ ਕਵੀ ਮਾਸਟਰ ਕੁਲਦੀਪ ਸਿੰਘ ਥਿੰਦ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 1 ਅਗਸਤ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਡੋਗਰਾਂ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਬਾਬਾ ਭੂਰੇ ਵਾਲਾ ਜੀ, ਪਿੰਡ ਰਾਮਪੁਰ (ਬੈਸਟ ਪ੍ਰਾਈਜ ਦੇ ਪਿੱਛੇ) ਵਿਖੇ ਹੋਵੇਗੀ। ਸਾਬਕਾ ਚੇਅਰਮੈਨ ਜਗਰੂਪ ਸਿੰਘ ਰੂਬੀ ਦੇ ਪਿਤਾ ਸਵਰਗਵਾਸੀ ਮਾਸਟਰ ਕੁਲਦੀਪ ਸਿੰਘ ਥਿੰਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਵੱਖ-ਵੱਖ ਆਗੂਆਂ ਨੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਵਿਚ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਜਗਜੀਤ ਸਿੰਘ ਜੋਗੀ ਸਾਬਕਾ ਸਰਪੰਚ ਮੇਹਰਬਾਨਪੁਰਾ, ਹਰਜੀਤ ਸਿੰਘ ਬੰਡਾਲਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਜੰਡਿਆਲਾ ਗੁਰੂ, ਜੋਗਾ ਸਿੰਘ ਅਮਰਕੋਟ ਸੀਨੀਅਰ ਕਾਂਗਰਸੀ ਆਗੂ, ਸੁਰਿੰਦਰ ਸ਼ਰਮਾ ਪ੍ਰਧਾਨ ਪੰਜਾਬ ਇੰਟਕ, ਅਵਤਾਰ ਸਿੰਘ ਟੱਕਰ ਸੀਨੀਅਰ ਕਾਂਗਰਸੀ ਆਗੂ, ਬਲਜਿੰਦਰ ਸਿੰਘ ਥਾਂਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਸੁਵਿੰਦਰ ਸਿੰਘ ਚੰਦੀ ਸੀਨੀਅਰ ਅਕਾਲੀ ਆਗੂ, ਰਾਜਵੰਸ਼ ਸਿੰਘ, ਜਸਪਾਲ ਸਿੰਘ ਜਾਣੀਆਂ ਦੇ ਨਾਂਅ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਅੱਧੇ ਤਖ਼ਤਗੜ੍ਹ ਪਿੰਡ ਦੀ ਰਾਤ ਭਰ ਬਿਜਲੀ ਗੁੱਲ ਰਹਿਣ ਕਾਰਨ ਲੋਕਾਂ ਦਾ ਫੁੱਟਿਆ ਗ਼ੁੱਸਾ ਅਗਲੀ ਖ਼ਬਰ ਕੋਟਲੀ ਸੱਕਾ ’ਚ ‘ਆਪ’ ਦੇ ਆਗੂਆਂ ਨੇ ਰਾਸ਼ਨ ਕਿੱਟਾਂ ਵੰਡੀਆਂ
Ad Position 24
No active advertisement