02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅਕਾਲੀ ਦਲ (ਬਾਦਲ) ਪਾਰਟੀ ਨੂੰ ਪਿੰਡਾਂ ’ਚ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 30-07-2026
ਸਠਿਆਲਾ, 29 ਜੁਲਾਈ (ਜਗੀਰ ਸਿੰਘ ਸਫਰੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਨੂੰ ਪਿੰਡਾਂ ‘ਚ ਬੂਥ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਐੱਸ.ਐੱਸ.ਸੀ. ਵਿੰਗ ਆਗੂ ਗੁਰਿੰਦਰ ਸਿੰਘ ਭੈਣੀ ਬਦੇਸ਼ਾ, ਅਕਾਲੀ ਆਗੂ ਜਰਨੈਲ ਸਿੰਘ ਕੋਟਮਹਿਤਾਬ, ਗੁਰਮੀਤ ਸਿੰਘ ਵਡਾਲਾ, ਦਿਆਲ ਸਿੰਘ ਖਿਲਚੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਿਆ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਬੂਥ ਪੱਧਰ ’ਤੇ ਅਕਾਲੀ ਵਰਕਰਾਂ ਨੂੰ ਸਰਗਰਮ ਕਰਨ ਅਤੇ ਨਵੇਂ ਮੈਂਬਰ ਜੋੜਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ । ਇਸ ਮੌਕੇ ਜਰਨੈਲ ਸਿੰਘ ਕੋਟਮਹਿਤਾਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੀ ਪਾਰਟੀ ਹੈ ਅਤੇ ਵਰਕਰ ਹੀ ਇਸ ਦੀ ਅਸਲ ਤਾਕਤ ਹਨ । ਉਨ੍ਹਾਂ ਕਿਹਾ ਕਿ ਹਰ ਬੂਥ ਨੂੰ ਮਜ਼ਬੂਤ ਬਣਾਉਣ ਲਈ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਰਾਬਤਾ ਵਧਾਇਆ ਜਾਵੇਗਾ
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਨੇ ਗ੍ਰਾਮ ਪੰਚਾਇਤ ਘੋਨੇਵਾਲਾ ਦੀ ਮੁੜ ਗਿਣਤੀ ਨੂੰ ਲੈ ਕੇ ਸੱਤਾਧਾਰੀ ਧਿਰ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਪਿੰਡ ਹਰੀਆਂ ਵਿਚ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ
Ad Position 24
No active advertisement