02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੰਤ ਸਰ ਪਬਲਿਕ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 31-07-2026
ਬਾਬਾ ਬਕਾਲਾ ਸਾਹਿਬ, 30 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਸਰ ਪਬਲਿਕ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਵਲੋਂ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਕਵਿਤਾ ਮੁਕਾਬਲੇ ਵਿਚ ਰੀਆ ਸ਼ਰਮਾ ਨੇ ਪਹਿਲਾ ਅਤੇ ਨਿਰਮਤਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੈਕਚਰ ਮੁਕਾਬਲੇ ਵਿਚ ਗੁਰਲੀਨ ਕੌਰ ਅਤੇ ਵੀਰਪਾਲ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਕਵੀਸ਼ਰੀ ਮੁਕਾਬਲੇ ਵਿਚ ਗੋਬਿੰਦਦੀਪ ਸਿੰਘ, ਰਹਿਮਤ ਸਿੰਘ ਅਤੇ ਗੁਰਮਨਦੀਪ ਸਿੰਘ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਰਤਾਲਾਪ ਮੁਕਾਬਲੇ (ਭਾਗ-1) ਵਿਚ ਮਨਰੋਜ਼ ਕੌਰ, ਆਂਚਲਪ੍ਰੀਤ ਕੌਰ ਅਤੇ ਇਸ਼ਮੀਤ ਕੌਰ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਵਾਰਤਾਲਾਪ ਮੁਕਾਬਲੇ (ਭਾਗ-2) ਵਿਚ ਸਿਮਰਨਪ੍ਰੀਤ ਕੌਰ, ਗੀਤਿਕਾ ਸ਼ਰਮਾ ਅਤੇ ਸੈਲਦੀਪ ਕੌਰ ਦੀ ਟੀਮ ਨੇ ਪਹਿਲਾ ਸਥਾਨ ਆਪਣੇ ਨਾਮ ਕੀਤਾ। ਕੁਇਜ਼ ਮੁਕਾਬਲੇ (ਭਾਗ-1) ਵਿਚ ਜਪਨੂਰ ਕੌਰ, ਅਨਮੋਲਪ੍ਰੀਤ ਕੌਰ ਅਤੇ ਮੁਸਕਾਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ (ਭਾਗ-3) ਵਿਚ ਜੈਸਮੀਨ ਕੌਰ, ਅਰਸ਼ਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੇ ਵੀ ਦੂਜਾ ਸਥਾਨ ਹਾਸਿਲ ਕੀਤਾ। ਦਸਤਾਰ ਸਜਾਉਣ ਮੁਕਾਬਲੇ ਵਿਚ ਗੁਰਨੂਰ ਸਿੰਘ ਨੇ ਪਹਿਲਾ ਅਤੇ ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੁਮਾਲਾ ਸਜਾਉਣ ਮੁਕਾਬਲੇ (ਲੜਕੇ ਵਰਗ) ਵਿਚ ਗੁਰਕੀਰਤ ਸਿੰਘ ਨੇ ਦੂਜਾ ਅਤੇ ਇਮਰਾਨ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਜਦਕਿ ਦੁਮਾਲਾ ਸਜਾਉਣ ਮੁਕਾਬਲੇ (ਲੜਕੀਆਂ ਵਰਗ) ਵਿਚ ਮਹਿਕਪ੍ਰੀਤ ਕੌਰ ਨੇ ਪਹਿਲਾ ਅਤੇ ਸੁਖਮਨੀ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਸਕੂਲ ਪਹੁੰਚਣ ‘ਤੇ ਪ੍ਰਿੰ: ਨਗੀਨ ਸਿੰਘ ਬੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਰਸਾ ਛੀਨਾ-ਰਾਜਾਸਾਂਸੀ ਤੇ ਆਸ ਪਾਸ ਦੇ ਖੇਤਰਾਂ ਵਿਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ‘ਆਪ’ ਐੱਸ.ਸੀ. ਭਾਈਚਾਰੇ ਦੀ ਇੱਜ਼ਤ, ਹਕਾਂ ਅਤੇ ਤਰੱਕੀ ਲਈ ਦ੍ਰਿੜਤਾ ਨਾਲ ਖੜੀ-ਲੁੱਧੜ
Ad Position 24
No active advertisement