03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅਜਨਾਲਾ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 31-07-2026
ਅਜਨਾਲਾ, 30 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਅਜਨਾਲਾ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ, ਸਵੇਰ ਤੋਂ ਹੀ ਸ਼ਹਿਰ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਸਨ ਅਤੇ ਜੋ ਵੀ ਇਕਾ ਦੁੱਕਾ ਦੁਕਾਨਾਂ ਖੁੱਲੀਆਂ ਸਨ, ਉਨ੍ਹਾਂ ਨੂੰ ਸਫ਼ਾਈ ਸੇਵਕ ਯੂਨੀਅਨ ਅਤੇ ਵਾਲਮੀਕਿ ਭਾਈਚਾਰੇ ਦੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਾਂਤਮਈ ਢੰਗ ਨਾਲ ਬੰਦ ਕਰਵਾਇਆ ਗਿਆ। ਸ਼ਹਿਰ ਦੇ ਮੁੱਖ ਚੌਂਕ ਵਿਚ ਰੋਸ ਮੁਜ਼ਾਹਰਾ ਕਰਨ ਉਪਰੰਤ ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਸਮੇਤ ਵੱਖ-ਵੱਖ ਵਾਲਮੀਕਿ ਭਾਈਚਾਰੇ ਦੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਅਜਨਾਲਾ ਦੇ ਪ੍ਰਧਾਨ ਰਮੇਸ਼ ਸਿੰਘ, ਵਾਲਮੀਕਿ ਭਾਈਚਾਰੇ ਦੇ ਆਗੂ ਸਰਵਣ ਸਿੰਘ ਗੱਬਰ, ਪਰਗਟ ਸਿੰਘ ਸਰਾਏ ਅਤੇ ਸੋਨੂੰ ਕਲੱਬ ਵਾਲੇ ਆਦਿ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਮਹਿਲਾ ਸਫ਼ਾਈ ਸੇਵਕਾਂ ‘ਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸੈਮੂਅਲ ਹੰਸ, ਮੇਜਰ ਸਿੰਘ ਕੜਿਆਲ, ਬਲਦੇਵ ਸਿੰਘ ਸਹਿੰਸਰਾ, ਜਸਬੀਰ ਸਿੰਘ ਉਠੀਆ, ਰਾਜਾ ਗਿੱਲ, ਅਮਰਜੀਤ ਸਿੰਘ ਉਠੀਆ, ਕੁਲਦੀਪ ਸਿੰਘ ਪੰਜਗਰਾਈਆਂ ਨਿੱਝਰਾਂ, ਡਾ: ਗੁਰਦੇਵ ਸਿੰਘ, ਜਸਪਾਲ ਸਿੰਘ ਧਾਰੀਵਾਲ ਕਲੇਰ, ਪਰਮਪਾਲ ਸਿੰਘ ਰਾਜਾਸਾਂਸੀ ਅਤੇ ਹੋਰ ਵਰਕਰ ਹਾਜ਼ਰ ਸਨ।
ਸੁੱਖ ਔਜਲਾ ਵੀ ਸਫ਼ਾਈ ਸੇਵਕਾਂ ਦੇ ਧਰਨੇ ਵਿਚ ਪਹੁੰਚੇ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵੀ ਅੱਜ ਸਫ਼ਾਈ ਸੇਵਕ ਯੂਨੀਅਨ ਅਜਨਾਲਾ ਵਲੋਂ ਨਗਰ ਪੰਚਾਇਤ ਅਜਨਾਲਾ ਵਿਖੇ ਲਗਾਏ ਧਰਨੇ ਵਿਚ ਪਹੁੰਚੇ ਤੇ ਉਨ੍ਹਾਂ ਸਫ਼ਾਈ ਸੇਵਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਵਿਚ ਉਹ ਉਨ੍ਹਾਂ ਦਾ ਪੂਰਾ ਸਾਥ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬੰਦ ਰਿਹਾ ਸਫ਼ਲ ਅਗਲੀ ਖ਼ਬਰ ਸਰਹੱਦੀ ਖੇਤਰ ਵਿਚ ਬਾਜ਼ਾਰ ਰਹੇ ਬੰਦ
Ad Position 24
No active advertisement