ਵਿਧਾਇਕ ਜਸਵਿੰਦਰ ਰਮਦਾਸ ਵਲੋਂ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਸਦਕਾ ਪਾਰਟੀ ਹੋ ਰਹੀ ਮਜਬੂਤ-ਤਰਸੇਮ ਸਹੋਤਾ
ਅਜੀਤ ਡੈਸਕ
31-07-2026
ਜੇਠੂਵਾਲ, 30 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕੰਮ ਕਰਾਉਣ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਅਤੇ ਪੰਚਾਇਤਾਂ ਨੂੰ ਵੀ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਪਿੰਡਾਂ ਵਿਚਲੇ ਰੁਕੇ ਵਿਕਾਸ ਕੰਮ ਜੰਗੀ ਪੱਧਰ ‘ਤੇ ਹੋ ਸਕਣ, ਜਿਸ ਨਾਲ ਆਮ ਆਦਮੀ ਪਾਰਟੀ ਦੀ ਸਥਿਤੀ ਪਿੰਡ ਪੱਧਰ ’ਤੇ ਮਜਬੂਤ ਹੋ ਰਹੀ । ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਅਟਾਰੀ ਦੇ ਐੱਸ.ਸੀ. ਵਿੰਗ ਦੇ ਸੀਨੀਅਰ ਆਗੂ ਤੇ ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ ਪਿੰਡ ਦੇ ਵਿਕਾਸ ਕਾਰਜ ਸੰਬੰਧੀ ਪੰਚਾਂ ਤੇ ਮੋਹਤਬਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ । ਤਰਸੇਮ ਸਹੋਤਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਅੰਦਰ ਹੋ ਰਹੇ ਵਿਕਾਸ ਕੰਮ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਲਕਾ ਵਿਧਾਇਕ ਰਮਦਾਸ ਦੀ ਰਹਿਨੁਮਨਾਈ ਹੇਠ ਲੋਕਾਂ ਨੂੰ ਘਰ ਘਰ ਸਹੂਲਤਾਂ ਪਹੁੰਚਾਈਆਂ ਜਾਣਗੀਆਂ ਅਤੇ ਪਿੰਡ ਵਿਚਲੇ ਵਿਕਾਸ ਕੰਮ ਲੋਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਅਤੇ ਪਿੰਡ ਵਾਸੀ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਚਾਇਤ ਨੂੰ ਸਹਿਯੋਗ ਦੇਣ ਤਾਂ ਹੀ ਕਰਵਾਏ ਜਾ ਰਹੇ ਵਿਕਾਸ ਕੰਮ ਪੂਰੇ ਹੋ ਸਕਣ। ਇਸ ਮੌਕੇ ਪੰਚ ਸੁਰਜੀਤ ਸਿੰਘ, ਸੂਬੇਦਾਰ ਦਲਜੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਨਵਜੋਤ ਸਿੰਘ, ਪੰਚ ਬਲਵਿੰਦਰ ਸਿੰਘ, ਨੰਬਰਦਾਰ ਬਿਕਰਮ ਸਿੰਘ ਸੁਧਾਰ ਪੁਰੀ, ਪੰਚ ਪਲਵਿੰਦਰ ਸਿੰਘ, ਪੰਚ ਆਤਮਾ ਸਿੰਘ, ਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ, ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ।