01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੁਲਿਸ ਲੋਕਾਂ ਦੇ ਸਹਿਯੋਗ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ’ਚ ਸਫ਼ਲ ਹੁੰਦੀ-ਐੱਸ.ਐੱਸ.ਪੀ. ਕੰਵਲਪ੍ਰੀਤ ਚਾਹਲ

Ad Position 21
No active advertisement
ਅਜੀਤ ਡੈਸਕ 01-08-2026
ਜੇਠੂਵਾਲ, 31 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋਂ ਪੰਜਾਬ ਵਿਚ ਸਮਾਜ ਵਿਰੋਧੀਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰੀ ਸਫਲਤਾ ਮਿਲ ਰਹੀ ਹੈ ਜਿਸ ਦੇ ਨਤੀਜੇ ਲੋਕਾਂ ਦੇ ਸਾਹਮਣੇ ਆ ਰਹੇ ਹਨ ਜਿਸ ਤਹਿਤ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਸੀ. ਈ. ਆਰ. ਆਰ. ਹੈਲਪ ਡੈਸਕ ਵਲੋਂ ਪਿਛਲੇ ਦੋ ਮਹੀਨਿਆਂ ਦੌਰਾਨ ਲੋਕਾਂ ਦੇ ਗੁੰਮ ਹੋਏ 300 ਮੋਬਾਇਲ ਬਰਾਮਦ ਕਰਕੇ ਜਿਨ੍ਹਾਂ ਦੀ ਕੀਮਤ ਲਗਭਗ 60 ਲੱਖ ਰੁਪਏ ਬਣਦੀ ਹੈ। ਇਹ ਮੋਬਾਇਲ ਉਕਤ ਅਸਲ ਮੁਲਾਜ਼ਮਾਂ ਨੂੰ ਅੱਜ ਗਲੋਬਲ ਇੰਸਟੀਚਿਊਟ ਸੋਹੀਆ ਖੁਰਦ ਵਿਖੇ ਕਰਵਾਏ ਸੈਮੀਨਾਰ ਵਿਚ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਵਲੋਂ ਮੋਬਾਇਲ ਵੰਡਣ ਮੌਕੇ ਕੀਤਾ। ਇੰਸਟੀਚਿਊਟ ਦੇ ਚੇਅਰਮੈਨ ਡਾ. ਬਲਦੇਵ ਸਿੰਘ ਚੰਦੀ, ਵਾਈਸ ਚੇਅਰਮੈਨ ਡਾ. ਅਕਾਸ਼ਦੀਪ ਸਿੰਘ ਚੰਦੀ, ਡਾਇਰੈਕਟਰ ਐੱਮ. ਐੱਸ. ਸੈਣੀ ਸਮੇਤ ਹੋਰ ਸਟਾਫ ਵਲੋਂ ਐੱਸ. ਐੱਸ. ਪੀ. ਚਾਹਲ ਦਾ ਕਾਲਜ ਪੁੱਜਣ ਤੇ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਐੱਸ. ਐੱਸ. ਪੀ. ਚਾਹਲ ਨੇ ਆਏ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ, ਭਰੋਸਾ ਅਤੇ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਸਹਿਯੋਗ ਦੇਣ ਤਾਂਕਿ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾਵੇ ਜਿਹੜੀਆਂ ਸਮਾਜ ਨੂੰ ਸਮੇਂ ਸਮੇਂ ਤੇ ਨੁਕਸਾਨ ਪਹੁੰਚਾ ਰਹੀਆਂ ਹਨ ਜਿਸ ਵਿਚ ਸੀ. ਈ. ਆਈ. ਆਰ. ਹੈਲਪ ਡੈਸਕ ਦੀ ਟੀਮ ਵਲੋਂ ਸਾਈਬਰ ਕਰਾਈਮ ਨੂੰ ਰੋਕਣ ਵਾਸਤੇ ਦਿਨ ਰਾਤ ਮਿਹਨਤ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਹੀ ਇਹ ਫੋਨ ਅਸਲ ਮਾਲਕਾਂ ਤੱਕ ਪਹੁੰਚੇ ਹਨ। ਅਖ਼ੀਰ ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਇਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਸਾਂਝ ਕੇਂਦਰ ਜਾਂ ਪੁਲਿਸ ਥਾਣੇ ਵਿਚ ਆਪਣੀ ਰਿਪੋਰਟ ਦਰਜ ਕਰਵਾਉਣ ਤਾਂਕਿ ਉਨ੍ਹਾਂ ਦੀ ਰਿਪੋਰਟ ‘ਤੇ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਐੱਸ. ਪੀ. ਗੁਰਜੀਤਪਾਲ ਸਿੰਘ, ਬਲਰਾਜ ਸਿੰਘ ਡੀ. ਐੱਸ. ਪੀ., ਯਾਦਵਿੰਦਰ ਸਿੰਘ, ਐੱਸ. ਐੱਚ. ਓ. ਸਤਪਾਲ ਸਿੰਘ, ਇੰਸਪੈਕਟਰ ਬਿਕਰਮ ਸਿੰਘ ਭੰਗਾਲੀ, ਏ. ਐੱਸ. ਆਈ. ਗਗਨਦੀਪ ਸਿੰਘ ਚੌਕੀ ਇੰਚਾਰਜ ਬੱਲ ਕਲਾ, ਝਿਰਮਲ ਸਿੰਘ ਸਬ ਇੰਸਪੈਕਟਰ, ਏ. ਐੱਸ. ਆਈ. ਅਵਤਾਰ ਸਿੰਘ, ਸਰਪੰਚ ਗੁਰਮੀਤ ਸਿੰਘ ਮੈਹਣੀਆਂ, ਚੇਅਰਮੈਨ ਪ੍ਰਦੀਪ ਸਿੰਘ ਲਾਡਾ, ਸਰਪੰਚ ਤਰਸੇਮ ਸਿੰਘ ਸਹੋਤਾ, ਸਾਬਕਾ ਸਰਪੰਚ ਧਰਮਬੀਰ ਸਿੰਘ ਸੋਹੀ, ਸਰਪੰਚ ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤੇ ਇਲਾਕੇ ਦੇ ਪੰਚ ਸਰਪੰਚ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ‘ਮੇਰੀ ਰਸੋਈ ਯੋਜਨਾ’ ’ਚ ਲੈਣ ਵਾਲੀ ਪੰਜ-ਪੰਜ ਕਿਲੋ ਦੀ ਕਿੱਟ ਬਦਲੇ ਲੋੜਵੰਦ ਪਰਿਵਾਰਾਂ ਨੂੰ ਹੋਣਾ ਪੈ ਰਿਹਾ ਹੈ ਜਲੀਲ ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਮੁਫ਼ਤ ਕਿਤਾਬਾਂ ਵੰਡੀਆਂ
Ad Position 24
No active advertisement