ਜੈਂਤੀਪੁਰ, 31 ਜੁਲਾਈ (ਭੁਪਿੰਦਰ ਸਿੰਘ ਗਿੱਲ)-ਮਜੀਠਾ ਹਲਕਾ ਦੇ ਪਿੰਡ ਰੰਗੀਲਪੁਰ ਵਿਖੇ ‘ਆਪ’ ਦੇ ਸੀਨੀਅਰ ਆਗੂ ਸਰਪੰਚ ਸਤਨਾਮ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਇਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਕੰਮਾਂ ਤੋਂ ਲੋਕ ਭਲੀ ਭਾਂਤ ਜਾਣੂੰ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ‘ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣ ਦੀ ਉਡੀਕ ‘ਚ ਹਨ। ਸਰਪੰਚ ਸਤਨਾਮ ਸਿੰਘ ਨੇ ਆਪਣੇ ਨਗਰ ਰੰਗੀਲਪੁਰ ਦੇ ਨਿਵਾਸੀਆਂ ਨੂੰ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਆਪਾਂ ਸਾਰੇ ਰਲ ਕੇ ਤਲਬੀਰ ਸਿੰਘ ਗਿੱਲ ਨੂੰ ਇਸ ਵਾਰ ਭਾਰੀ ਬਹੁਮਤ ਨਾਲ ਜਿੱਤਾ ਕਿ ਵਿਧਾਨ ਸਭਾ ਵਿਚ ਭੇਜੀਏ। ਇਸ ਮੌਕੇ ਪੀ. ਏ. ਬਲਜਿੰਦਰ ਸਿੰਘ ਛੀਨਾ, ਸ਼ਿਵਰਾਜ ਸਿੰਘ ਭੀਲੋਵਾਲ, ਸਰਪੰਚ ਸਤਨਾਮ ਸਿੰਘ, ਚਾਚਾ ਹਰਪਾਲ ਸਿੰਘ ਸਰਪੰਚ, ਜਸਵਿੰਦਰ ਸਿੰਘ, ਅਜੀਤ ਸਿੰਘ, ਬੀਰ ਸਿੰਘ, ਬਲਵੰਤ ਸਿੰਘ, ਅਜੈਬ ਸਿੰਘ, ਸੁੱਚਾ ਸਿੰਘ ਮੁੱਗੋਸੋਹੀ, ਕਰਮ ਸਿੰਘ, ਪਲਵਿੰਦਰ ਸਿੰਘ ਸੁੱਚਾ ਸਿੰਘ, ਸੁਲੱਖਣ ਸਿੰਘ, ਗੁਰਵਿੰਦਰ ਸਿੰਘ ਮਿੰਟਾ, ਬਾਬਾ ਸੁਖਚੈਨ ਸਿੰਘ ਤਲਵੰਡੀ, ਤਰਲੋਕ ਸਿੰਘ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।