01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ’ਚ ਸਟੂਡੈਂਟ ਇਲੈੱਕਸ਼ਨ ਕਰਵਾਈ

Ad Position 21
No active advertisement
ਅਜੀਤ ਡੈਸਕ 01-08-2026
ਚਵਿੰਡਾ ਦੇਵੀ, 31 ਜੁਲਾਈ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ‘ਚ ਸਟੂਡੈਂਟ ਇਲੈਕਸ਼ਨ ਕਰਵਾਈ ਗਈ । ਇਸ ਇਲੈਕਸ਼ਨ ਵਿਚ ਵਿਦਿਆਰਥੀਆਂ ਵਲੋਂ ਸਕੂਲ ‘ਚ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਕੀਤੀ ਗਈ। ਹਰ ਜਮਾਤ ਦੇ ਵਿਦਿਆਰਥੀਆਂ ਵਲੋਂ ਵੋਟ ਪਾ ਕੇ ਹੈੱਡ ਬੁਆਏ, ਹੈੱਡ ਗਰਲ ਅਤੇ ਵਾਈਸ ਹੈੱਡ ਬੁਆਏ, ਵਾਈਸ ਹੈੱਡ ਗਰਲ ਦੀ ਵੀ ਚੋਣ ਕੀਤੀ ਗਈ। ਜਿਸ ਵਿਚ ਹੈੱਡ ਬੁਆਏ ਗੁਰਪਿੰਦਰ ਸਿੰਘ ਅਤੇ ਹੈੱਡ ਗਰਲ ਏਕਮ ਰੋਜ਼ ਕੌਰ ਨੇ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਵਾਈਸ ਹੈੱਡ ਬੁਆਏ ਉਦੈਬੀਰ ਸਿੰਘ ਅਤੇ ਵਾਈਸ ਹੈੱਡ ਗਰਲ ਹਰਰੂਪ ਕੌਰ ਦੀ ਚੋਣ ਹੋਈ। ਇਹ ਚੁਣੇ ਗਏ ਵਿਦਿਆਰਥੀ ਵੱਖ-ਵੱਖ ਗਤੀਵਿਧੀਆਂ ਦੇ ਨਾਲ-ਨਾਲ ਪੜ੍ਹਾਈ ਵਿਚ ਵੀ ਮੱਲਾਂ ਮਾਰ ਰਹੇ ਹਨ। ਇਸ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਦੇ ਨਾਲ ਨਿਭਾਉਣ ਦੀ ਸਹੁੰ ਖਾਧੀ।ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ. ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਵਿਦਿਆਰਥੀਆਂ ਦੀ ਇਲੈਕਸ਼ਨ ਕਰਵਾਈ ਗਈ, ਜਿਸ ਵਿਚ ਬੈਲਟ ਪੇਪਰ, ਬੈਲਟ ਬਾਕਸ, ਮੈਨੀਫੈਸਟੋ ਸਬੰਧੀ ਉਹਨਾਂ ਨੂੰ ਵਿਸਥਾਰ ਪੂਰਕ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਤਰੱਕੀ ਕਰਨ ਲਈ ਹੱਲਾਸੇਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਮੂਹ ਸਟਾਫ਼ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਗ ਵਲੋਂ ਲੋਕ ਮਿਲਣੀ ’ਚ ਨੌਜਵਾਨਾਂ ਦੇ ਭਵਿੱਖ ਅਤੇ ਲੋਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ 3 ਅਗਸਤ ਨੂੰ ਭਿੰਡੀ ਔਲਖ ਤੋਂ ਮਾਰਚ ਕੱਢਿਆ ਜਾਵੇਗਾ
Ad Position 24
No active advertisement