ਜਸਬੀਰ ਸਿੰਘ ਛੀਨਾ ਰੱਖ ਓਠੀਆਂ ਦੀ ਇਕਾਈ ਦੀ ਪ੍ਰਧਾਨ ਚੁਣੇ
ਓਠੀਆਂ, 1 ਅਗਸਤ (ਗੁਰਵਿੰਦਰ ਸਿੰਘ ਛੀਨਾ)- ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਤੇ ਸੂਬਾ ਡੈਲੀਗੇਟ ਇਜਲਾਸ ਤੇ ਜਥੇਬੰਦੀ ਦੀ ਪਿੰਡ ਰੱਖ ਓਠੀਆਂ ਦੀ ਕਮੇਟੀ ਦੀ ਚੋਣ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਖ਼ਜ਼ਾਨਚੀ ਮੇਜਰ ਸਿੰਘ ਕੜਿਆਲ ਵਲੋਂ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨਾਂ ਵਲੋਂ 15 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।
ਓਠੀਆਂ, 1 ਅਗਸਤ (ਗੁਰਵਿੰਦਰ ਸਿੰਘ ਛੀਨਾ)- ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਤੇ ਸੂਬਾ ਡੈਲੀਗੇਟ ਇਜਲਾਸ ਤੇ ਜਥੇਬੰਦੀ ਦੀ ਪਿੰਡ ਰੱਖ ਓਠੀਆਂ ਦੀ ਕਮੇਟੀ ਦੀ ਚੋਣ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਖ਼ਜ਼ਾਨਚੀ ਮੇਜਰ ਸਿੰਘ ਕੜਿਆਲ ਵਲੋਂ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨਾਂ ਵਲੋਂ 15 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਜਸਬੀਰ ਸਿੰਘ ਛੀਨਾ ਰੱਖ ਓਠੀਆਂ ਦੁਬਾਰਾ ਚੌਥੀ ਵਾਰ ਪ੍ਰਧਾਨ ਚੁਣੇ ਗਏ। ਕੁਲਵਿੰਦਰ ਸਿੰਘ ਰੱਖ ਓਠੀਆਂ ਸਕੱਤਰ ਅਤੇ ਸੁਰਜੀਤ ਸਿੰਘ ਓਠੀਆਂ ਖ਼ਜ਼ਾਨਚੀ ਚੁਣੇ ਗਏ। ਜਸਵੰਤ ਸਿੰਘ, ਹਰਭਿੰਦਰ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ ਮੀਤ ਪ੍ਰਧਾਨ, ਲਾਭ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਦੀਦਾਰ ਸਿੰਘ, ਕੇਵਲ ਸਿੰਘ, ਬਲਜਿੰਦਰ ਸਿੰਘ ਕਮੇਟੀ ਮੈਂਬਰ ਚੁਣੇ ਗਈ। ਇਸ ਮੌਕੇ ਤੇ ਭਾਰੀ ਗਿਣਤੀ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨ ਹਾਜ਼ਰ ਸਨ।