02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲਾਂ ’ਚ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ

ਓਠੀਆਂ, 1 ਅਗਸਤ (ਗੁਰਵਿੰਦਰ ਸਿੰਘ ਛੀਨਾ)-ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਅਤੇ ਸਮਾਜ ਨੂੰ ਨਰੋਇਆ ਸਿਰਜਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲਾਂ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾਂਦੇ ਹਨ ਜਿਵੇਂ ਕਿ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਨੈਤਿਕ ਸਿੱਖਿਆ ਦੇ ਇਮਤਿਹਾਨ, ਯੁਵਕ ਮੇਲੇ, ਖੇਡਾਂ ਅਤੇ ਪਿੰਡਾਂ ਵਿਚ ਧਾਰਮਿਕ ਸਮਾਗਮ, ਧਾਰਮਿਕ ਫਿਲਮਾਂ, ਹੋਰ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਬੀਤੇ ਦਿਨ ਐੱਸ ਕੇ.

Ad Position 21
No active advertisement
ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਹਾਜ਼ਰ ਸਕੂਲ ਸਟਾਫ਼। ਤਸਵੀਰ : ਗੁਰਵਿੰਦਰ ਸਿੰਘ ਛੀਨਾ 02-08-2026
ਓਠੀਆਂ, 1 ਅਗਸਤ (ਗੁਰਵਿੰਦਰ ਸਿੰਘ ਛੀਨਾ)-ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਅਤੇ ਸਮਾਜ ਨੂੰ ਨਰੋਇਆ ਸਿਰਜਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲਾਂ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾਂਦੇ ਹਨ ਜਿਵੇਂ ਕਿ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਨੈਤਿਕ ਸਿੱਖਿਆ ਦੇ ਇਮਤਿਹਾਨ, ਯੁਵਕ ਮੇਲੇ, ਖੇਡਾਂ ਅਤੇ ਪਿੰਡਾਂ ਵਿਚ ਧਾਰਮਿਕ ਸਮਾਗਮ, ਧਾਰਮਿਕ ਫਿਲਮਾਂ, ਹੋਰ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਬੀਤੇ ਦਿਨ ਐੱਸ ਕੇ. ਐੱਸ ਇੰਟਰਨੈਸ਼ਨਲ ਸਕੂਲ ਮੌੜੇ ਖ਼ੁਰਦ ਵਿਖੇ ਅਧਿਆਪਕ ਕਾਰਜਸ਼ਾਲਾ ਲਗਾਈ ਗਈ ਜਿਸ ਵਿਚ ਪਰਮਜੀਤ ਸਿੰਘ ਮਾਲਾਖੇੜੀ ਅਤੇ ਬਲਜੀਤ ਸਿੰਘ ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਵੱਖ ਵੱਖ ਤਰ੍ਹਾਂ ਦੇ ਤਰੀਕੇ ਦੱਸੇ ਗਏ ਅਤੇ ਨਾਲ ਹੀ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ ਤਾਂ ਜੋਕਿ ਬੱਚੇ ਵੱਡੇ ਹੋ ਕੇ ਆਪਣੇ ਮਾਪਿਆਂ ਦੀ ਅਤੇ ਸਮਾਜ ਦੀ ਸੇਵਾ ਕਰ ਸਕਣ ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ਿਵਾਨੀ ਸੂਦ ਅਤੇ ਸਟਾਫ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਧਰੀ ਤੋਂ ‘ਆਪ’ ਦੇ ਮੈਂਬਰ ਪੰਚਾਇਤ ਮੁੜ ਜੇਤੂ ਐਲਾਨੇ ਅਗਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਤੀਆਂ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ
Ad Position 24
No active advertisement