02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਇਲਾਜ ਦੌਰਾਨ ਨੌਜਵਾਨ ਦੀ ਮੌਤ ਦੇ ਰੋਸ ਵਜੋਂ ਪਰਿਵਾਰ ਨੇ ਥਾਣੇ ਮੂਹਰੇ ਲਗਾਇਆ ਧਰਨਾ * ਪੁਲਿਸ ਵਲੋਂ ਜੁਰਮ ’ਚ ਵਾਧਾ ਕਰਨ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਕਰਨ ਦੇ ਭਰੋਸੇ ਪਿੱਛੋਂ ਚੁੱਕਿਆ ਧਰਨਾ

ਮੱਤੇਵਾਲ, 2 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)- ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਪਿੰਡ ਪੁਰਾਣਾ ਤਨੇਲ ’ਚ ਪੁਰਾਣੀ ਰੰਜਿਸ਼ ਤਹਿਤ ਇਕ ਦਲਿਤ ਨੌਜਵਾਨ ਅੰਗਰੇਜ ਸਿੰਘ ਨੂੰ ਅਗਵਾ ਕਰਕੇ ਉਸ ਦੀ ਕੁੱਟ ਮਾਰ ਕਰਨ ਦੇ ਮਾਮਲੇ ’ਚ ਅੱਜ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਜ਼ਖਮੀ ਹਾਲਤ ’ਚ ਗੁਰੂ ਨਾਨਕ ਹਸਪਤਾਲ ਵਿਚ ਦਾਖਲ ਨੌਜਵਾਨ ਅੰਗਰੇਜ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਪਿੱਛੋਂ ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਲਾਸ਼ ਦਾ ਪੋਸਟਮਾਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਪਰ ਗੁੱਸੇ ਵਿਚ ਆਏ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਲਾਸ਼ ਨੂੰ ਥਾਣਾ ਮੱਤੇਵਾਲ ਮੂਹਰੇ ਸੜਕ ਵਿਚਕਾਰ ਰੱਖ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਅੰਮ੍ਰਿਤਸਰ ਮਹਿਤਾ ਰੋਡ ਨੂੰ ਜਾਮ ਕਰ ਦਿੱਤਾ। ਰੋਸ ਧਰਨੇ ’ਚ ਬੈਠੇ ਪਰਿਵਾਰ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਪੁਲਿਸ ਪਾਸੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਨੂੰ ਗਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 03-08-2026
ਮੱਤੇਵਾਲ, 2 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)- ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਪਿੰਡ ਪੁਰਾਣਾ ਤਨੇਲ ’ਚ ਪੁਰਾਣੀ ਰੰਜਿਸ਼ ਤਹਿਤ ਇਕ ਦਲਿਤ ਨੌਜਵਾਨ ਅੰਗਰੇਜ ਸਿੰਘ ਨੂੰ ਅਗਵਾ ਕਰਕੇ ਉਸ ਦੀ ਕੁੱਟ ਮਾਰ ਕਰਨ ਦੇ ਮਾਮਲੇ ’ਚ ਅੱਜ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਜ਼ਖਮੀ ਹਾਲਤ ’ਚ ਗੁਰੂ ਨਾਨਕ ਹਸਪਤਾਲ ਵਿਚ ਦਾਖਲ ਨੌਜਵਾਨ ਅੰਗਰੇਜ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਪਿੱਛੋਂ ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਲਾਸ਼ ਦਾ ਪੋਸਟਮਾਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਪਰ ਗੁੱਸੇ ਵਿਚ ਆਏ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਲਾਸ਼ ਨੂੰ ਥਾਣਾ ਮੱਤੇਵਾਲ ਮੂਹਰੇ ਸੜਕ ਵਿਚਕਾਰ ਰੱਖ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਅੰਮ੍ਰਿਤਸਰ ਮਹਿਤਾ ਰੋਡ ਨੂੰ ਜਾਮ ਕਰ ਦਿੱਤਾ। ਰੋਸ ਧਰਨੇ ’ਚ ਬੈਠੇ ਪਰਿਵਾਰ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਪੁਲਿਸ ਪਾਸੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਨੂੰ ਗਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਲਗਾਤਾਰ ਦੋ ਤਿੰਨ ਘੰਟੇ ਰੋਸ ਪ੍ਰਦਰਸ਼ਨ ਕਰਨ ਪਿੱਛੋਂ ਪੁਲਿਸ ਵਲੋਂ ਪਰਿਵਾਰ ਨੂੰ ਜਲਦ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਪਿੱਛੋਂ ਪਰਿਵਾਰ ਵਲੋਂ ਧਰਨਾ ਚੁੱਕ ਲਿਆ । ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਦਲਜੀਤ ਸਿੰਘ ਵਲੋਂ ਪੱਤਰਕਾਰਾਂ ਨੂੰ ਦੱਸਿਆ ਕੇ ਇਸ ਮਾਮਲੇ ਵਿਚ ਦਰਜ ਮੁਕਦਮਾ ਨੰਬਰ 176 ’ਚ ਜੁਰਮ ਦਾ ਵਾਧਾ ਕਰਦੇ ਹੋਏ ਕਤਲ ਦੀ ਧਾਰਾ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਆਗੂ ਨੇ ਡਾਕ ਵਿਭਾਗ ਅਤੇ ਚੇਅਰਮੈਨ ਦੇ ਅਹੁਦੇ ਤੋਂ ਦੋ ਤਨਖ਼ਾਹਾਂ ਲੈ ਕੇ ਪਾਇਆ ਕਾਨੂੰਨ ਦੀਆਂ ਅੱਖਾਂ ’ਚ ਘੱਟਾ ‘ਆਪ... ਅਗਲੀ ਖ਼ਬਰ ਰੇਲਵੇ ਬੋਰਡ ਦੇ ਵਧੀਕ ਮੈਂਬਰ ਸੁਨੀਲ ਕੁਮਾਰ ਨੇ ਐੱਨ. ਆਰ. ਐੱਮ. ਯੂ. ਵਫ਼ਦ ਨਾਲ ਕੀਤੀ ਵਿਚਾਰ ਚਰਚਾ
Ad Position 24
No active advertisement