‘ ਆਪ’ ਆਗੂ ਨੇ ਡਾਕ ਵਿਭਾਗ ਅਤੇ ਚੇਅਰਮੈਨ ਦੇ ਅਹੁਦੇ ਤੋਂ ਦੋ ਤਨਖ਼ਾਹਾਂ ਲੈ ਕੇ ਪਾਇਆ ਕਾਨੂੰਨ ਦੀਆਂ ਅੱਖਾਂ ’ਚ ਘੱਟਾ
‘ਆਪ’ ਆਗੂ ਨੂੰ ਚੇਅਰਮੈਨ ਬਣਾਉਣ ਵਾਲੇ ਵੀ ਸ਼ੱਕ ਦੇ ਘੇਰੇ ’ਚ : ਡੈਨੀ ਬੰਡਾਲਾ
ਜੰਡਿਆਲਾ ਗੁਰੂ, 2 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ-ਨਾਲ ਡਾਕ ਵਿਭਾਗ ਵਿਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਦੋਵੇਂ ਤਨਖ਼ਾਹਾਂ ਨਾਲੋਂ ਨਾਲ ਲੈ ਕੇ ਕਾਨੂੰਨ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪ੍ਰੈਸ ਕਾਨਫਰੰਸ ਦੌਰਾਨ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਸਬੂਤਾਂ ਸਮੇਤ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਜਿਸ ਨੇ ਡਾਕ ਵਿਭਾਗ ਵਿਚ ਖੱਬੇ ਰਾਜਪੂਤਾਂ ਵਿਖੇ ਗ੍ਰਾਮੀਣ ਡਾਕ ਸੇਵਕ ਵਜੋਂ ਨੌਕਰੀ ਕਰਨ ਦੇ ਨਾਲ ਨਾਲ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਨਿਯੁਕਤ ਹੋਣ ‘ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਦੋਵੇਂ ਤਨਖ਼ਾਹਾਂ ਨਾਲੋਂ ਨਾਲ ਲੈ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ ।
ਜੰਡਿਆਲਾ ਗੁਰੂ, 2 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਹਲਕੇ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਲ-ਨਾਲ ਡਾਕ ਵਿਭਾਗ ਵਿਚ ਵੀ ਨੌਕਰੀ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਦੋਵੇਂ ਤਨਖ਼ਾਹਾਂ ਨਾਲੋਂ ਨਾਲ ਲੈ ਕੇ ਕਾਨੂੰਨ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪ੍ਰੈਸ ਕਾਨਫਰੰਸ ਦੌਰਾਨ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਸਬੂਤਾਂ ਸਮੇਤ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਜਿਸ ਨੇ ਡਾਕ ਵਿਭਾਗ ਵਿਚ ਖੱਬੇ ਰਾਜਪੂਤਾਂ ਵਿਖੇ ਗ੍ਰਾਮੀਣ ਡਾਕ ਸੇਵਕ ਵਜੋਂ ਨੌਕਰੀ ਕਰਨ ਦੇ ਨਾਲ ਨਾਲ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਨਿਯੁਕਤ ਹੋਣ ‘ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਦੋਵੇਂ ਤਨਖ਼ਾਹਾਂ ਨਾਲੋਂ ਨਾਲ ਲੈ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ । ਉਨ੍ਹਾਂ ਨੇ ਸਬੂਤਾਂ ਸਮੇਤ ਦੱਸਿਆ ਕਿ ਗੁਰਵਿੰਦਰ ਸਿੰਘ ਰੰਧਾਵਾ ਨੇ ਡਾਕਖਾਨੇ ਦੀ ਨੌਕਰੀ ਮਈ 1999 ਤੋਂ ਸ਼ੁਰੂ ਕੀਤੀ ਸੀ ਅਤੇ ਜੂਨ 2023 ’ਚ ਇਸ ਨੂੰ ਆਮ ਆਦਮੀ ਪਾਰਟੀ ਵਲੋਂ ਮਾਰਕੀਟ ਕਮੇਟੀ ਮਹਿਤਾ ਦਾ ਚੇਅਰਮੈਨ ਵੀ ਨਿਯੁਕਤ ਕਰ ਦਿੱਤਾ ਗਿਆ ਅਤੇ ਇਸ ਨੇ ਦੋਵੇਂ ਤਨਖਾਹਾਂ ਨਾਲੋਂ ਨਾਲ ਲਈਆਂ ਅਤੇ ਜੁਲਾਈ 2024 ਨੂੰ ਡਾਕਘਰ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਅਤੇ ਇਕ ਸਾਲ ਤੋਂ ਵੱਧ ਸਮਾਂ ਦੋਵਾਂ ਪਾਸਿਆਂ ਤੋਂ ਤਨਖ਼ਾਹਾਂ ਪ੍ਰਾਪਤ ਕੀਤੀਆਂ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਮਾਰਕੀਟ ਕਮੇਟੀ ਦਾ ਚੇਅਰਮੈਨ ਵਿਧਾਇਕ ਦੀ ਸਿਫਾਰਿਸ਼ ਤੋਂ ਬਿਨਾਂ ਨਿਯੁਕਤ ਨਹੀਂ ਹੋ ਸਕਦਾ ਅਤੇ ਇਸ ਸੰਬੰਧੀ ਵਿਧਾਇਕ ਨੂੰ ਸਾਰੀ ਜਾਣਕਾਰੀ ਹੋਵੇਗੀ, ਕਿਉਂਕਿ ਜਦੋਂ ਇਕ ਆਦਮੀ ਸਰਕਾਰੀ ਨੌਕਰੀ ’ਤੇ ਹੋਵੇ ਤਾਂ ਉਹ ਸਿਆਸਤ ਵਿਚ ਹਿੱਸਾ ਨਹੀਂ ਲੈ ਸਕਦਾ । ਉਨ੍ਹਾਂ ਦੱਸਿਆ ਕਿ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਨੇ ਸਰਕਾਰੀ ਮੁਲਾਜ਼ਮ ਹੋਣ ਦੇ ਨਾਤੇ 51 ਦਿਨ ਦੀ ਛੁੱਟੀ ਵੀ ਲਈ ਅਤੇ ਉਸਦੇ ਪੈਸੇ ਵੀ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਗੁਰਵਿੰਦਰ ਸਿੰਘ ਰੰਧਾਵਾ ਨੂੰ ਪਤਾ ਲੱਗਦਾ ਹੈ ਕਿ ਉਹ ਇਸ ਘਪਲੇ ਵਿਚ ਫਸਦਾ ਹੈ ਤਾਂ ਉਸਨੇ ਡਾਕ ਵਿਭਾਗ ਦੀ ਨੌਕਰੀ ਤੋਂ ਅਸਤੀਫਾ ਦੇ ਦਿੰਦਾ ਹੈ । ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਦਾ ਪੱਖ ਜਾਣਨ ਵਾਸਤੇ ਉਨ੍ਹਾਂ ਦੇ ਫੋਨ ਨੰਬਰ ’ਤੇ ਸੱਤ ਅੱਠ ਵਾਰ ਕਾਲ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਨਹੀਂ ਉਠਾਇਆ। ਇਸ ਮੌਕੇ ਕਾਂਗਰਸ ਕਮੇਟੀ ਜੰਡਿਆਲਾ ਗੁਰੂ ਸ਼ਹਿਰੀ ਦੇ ਪ੍ਰਧਾਨ ਜਤਿੰਦਰ ਸਿੰਘ ਨਾਟੀ, ਸਾਬਕਾ ਸਰਪੰਚ ਜਗਜੀਤ ਸਿੰਘ ਜੋਗੀ, ਮਲਕੀਤ ਸਿੰਘ ਸਰਜਾ ਸਾਬਕਾ ਸਰਪੰਚ ਸਰਜਾ ਹਾਜ਼ਰ ਸਨ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੱਸਿਆ ਕਿ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਦੇ ਘਪਲੇ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਨੀਰਜ ਸ਼ਰਮਾਂ ਵਲੋਂ ਆਰ. ਟੀ. ਆਈ. ਤਹਿਤ ਮੰਗੀ ਗਈ ਜਾਣਕਾਰੀ ਉਪਰੰਤ ਸਾਹਮਣੇ ਆਇਆ। ਉਨ੍ਹਾਂ ਚੇਅਰਮੈਨ ਵਿਰੁੱਧ ਬਣਦੀਆਂ ਧਾਰਾਵਾਂ ਅਧੀਨ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।