02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰਣਜੀਤ ਸਿੰਘ ਧਾਲੀਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਲੈਕਚਰਾਰ ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਕਰਤਾਰ ਸਿੰਘ ਧਾਲੀਵਾਲ ਸੇਵਾਮੁਕਤ ਡਿਪਟੀ ਕਮਾਡੈਂਟ (ਬੀ. ਐੱਸ.

Ad Position 21
No active advertisement
ਡਿਪਟੀ ਕਮਾਂਡੈਂਟ ਕਰਤਾਰ ਸਿੰਘ ਧਾਲੀਵਾਲ। 03-08-2026
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲ ਆਫ਼ ਐਮੀਨੈਂਸ ਅਜਨਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਲੈਕਚਰਾਰ ਰਣਜੀਤ ਸਿੰਘ ਧਾਲੀਵਾਲ ਦੇ ਪਿਤਾ ਕਰਤਾਰ ਸਿੰਘ ਧਾਲੀਵਾਲ ਸੇਵਾਮੁਕਤ ਡਿਪਟੀ ਕਮਾਡੈਂਟ (ਬੀ.ਐੱਸ.ਐਫ) ਦਾ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੇ ਦਿਹਾਂਤ ’ਤੇ ਡਾ: ਅਵਤਾਰ ਕੌਰ ਅਜਨਾਲਾ, ਕਮਾਂਡੈਂਟ ਰਾਣਾ ਬ੍ਰਿਜੇਸ਼, ਡਿਪਟੀ ਕਮਾਂਡੈਂਟ ਸਵਰਨ ਸਿੰਘ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਅਤੇ ਜਸਪਾਲ ਸਿੰਘ ਢਿੱਲੋਂ, ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ, ਲੈਕਚਰਾਰ ਰਮਿੰਦਰ ਸਿੰਘ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਨਰਿੰਦਰਪਾਲ ਸਿੰਘ ਢਿੱਲੋਂ, ਕਰਮਜੀਤ ਸਿੰਘ ਗੋਲਡੀ ਰਿਆੜ, ਮਾਸਟਰ ਗੁਰਮੇਜ ਸਿੰਘ, ਜਸਕਰਨ ਸਿੰਘ, ਬਲਕਾਰ ਸਿੰਘ, ਰਛਪਾਲ ਸਿੰਘ ਕੋਟਲਾ, ਇੰਸ: ਬਲਕਾਰ ਸਿੰਘ, ਕਸ਼ਮੀਰ ਸਿੰਘ ਅਤੇ ਗੁਰਬਖ਼ਸ਼ ਆਦਿ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ । ਸੇਵਾਮੁਕਤ ਡਿਪਟੀ ਕਮਾਂਡੈਂਟ ਕਰਤਾਰ ਸਿੰਘ ਧਾਲੀਵਾਲ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ ਅੱਜ 3 ਅਗਸਤ ਨੂੰ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਚਮਿਆਰੀ ਰੋਡ ਅਜਨਾਲਾ ਵਿਖੇ ਹੋਵੇਗੀ
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ’ਚ ਖਾਣ-ਪੀਣ ਵਾਲੀ ਵਸਤੂ ’ਚ ਕੀੜੇ ਮਿਲਣ ਦੀ ਵੀਡੀਓ ਵਾਇਰਲ ਸ਼ਹਿਰ ਵਾਸੀਆਂ ਨੇ ਫੂਡ ਸੇਫਟੀ ਵਿਭਾਗ ਤੋਂ ਸਖ਼... ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ 13 ਨੂੰ ਐੱਸ. ਡੀ. ਐੱਮ. ਦਫ਼ਤਰ ਸਾਹਮਣੇ ਕਰੇਗੀ ਰੋਸ ਪ੍ਰਦਰਸ਼ਨ
Ad Position 24
No active advertisement