ਸੁੱਤੀ ਸਰਕਾਰ ਨੂੰ ਜਗਾਉਣ ਲਈ 11 ਨੂੰ ਰੇਲਾਂ ਦਾ ਚੱਕਾ ਜਾਮ- ਜ਼ਿਲ੍ਹਾ ਪ੍ਰਧਾਨ ਰਾਣਾ
ਸਰਹੱਦੀ ਪਿੰਡ ਰਾਣੀਆਂ ਵਿਖੇ ਨਵੀਂ ਕਮੇਟੀ ਦਾ ਗਠਨ
ਚੋਗਾਵਾਂ, 2 ਅਗਸਤ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਰਾਣੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਪਿੰਡ ਦੀ ਨਵੀਂ ਕਮੇਟੀ ਦਾ ਗਠਨ ਕਰਨ ਲਈ ਕਿਸਾਨਾਂ ਦੀ ਇਕੱਤਰਤਾ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਆਗੂ ਸਾਹਿਬ ਸਿੰਘ, ਨਿਰਮਲ ਸਿੰਘ ਕਲੇਰ ਬਲਾਕ ਪ੍ਰਧਾਨ, ਰਾਮ ਤੀਰਥ ਬਲਾਕ ਪ੍ਰਧਾਨ ਬਲਬੀਰ ਸਿੰਘ, ਰਣਜੀਤ ਸਿੰਘ ਖਿਆਲਾ, ਬਲਵਿੰਦਰ ਸਿੰਘ ਪਹੁੰਚੇ।
ਚੋਗਾਵਾਂ, 2 ਅਗਸਤ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਰਾਣੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਪਿੰਡ ਦੀ ਨਵੀਂ ਕਮੇਟੀ ਦਾ ਗਠਨ ਕਰਨ ਲਈ ਕਿਸਾਨਾਂ ਦੀ ਇਕੱਤਰਤਾ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਆਗੂ ਸਾਹਿਬ ਸਿੰਘ, ਨਿਰਮਲ ਸਿੰਘ ਕਲੇਰ ਬਲਾਕ ਪ੍ਰਧਾਨ, ਰਾਮ ਤੀਰਥ ਬਲਾਕ ਪ੍ਰਧਾਨ ਬਲਬੀਰ ਸਿੰਘ, ਰਣਜੀਤ ਸਿੰਘ ਖਿਆਲਾ, ਬਲਵਿੰਦਰ ਸਿੰਘ ਪਹੁੰਚੇ। ਇਸ ਮੌਕੇ ਸਰਬ ਸੰਮਤੀ ਨਾਲ ਸਾਹਿਬ ਸਿੰਘ ਪ੍ਰਧਾਨ, ਮੀਤ ਪ੍ਰਧਾਨ ਦਿਲਬਾਗ ਸਿੰਘ, ਜਨਰਲ ਸਕੱਤਰ ਸੁਰਿੰਦਰ ਪਾਲ ਸਿੰਘ, ਮੀਤ ਜਨਰਲ ਸਕੱਤਰ ਮਲਕੀਤ ਸਿੰਘ, ਖਜਾਨਚੀ ਦਲਜੀਤ ਸਿੰਘ, ਸਲਾਹਕਾਰ ਕੁਲਦੀਪ ਸਿੰਘ, ਪ੍ਰੈਸ ਸਕੱਤਰ ਅਕਾਸ਼ਦੀਪ ਸਿੰਘ, ਦਫਤਰੀ ਸਕੱਤਰ ਜਸਕਰਨ ਸਿੰਘ, ਜੋਆਇੰਟ ਸਕੱਤਰ ਅਰਸ਼ਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਬੀਰ ਸਿੰਘ ਚੁਣੇ ਗਏ। ਇਸ ਮੌਕੇ ਰਣਜੀਤ ਸਿੰਘ ਰਾਣਾ, ਹਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨਾਲ ਧੋਖਾ ਕੀਤਾ ਹੈ । ਹੜ੍ਹ ਪੀੜਤ ਕਿਸਾਨ ਅੱਜ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕੀ। ਕੱਚੀਆਂ-ਪੱਕੀਆਂ ਫ਼ਸਲਾਂ, ਪੈਲੀਆਂ ਅਤੇ ਹੋਰ ਨੁਕਸਾਨਾਂ ਦਾ ਮੁਆਵਜ਼ਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਤੇ ਹੋਰਨਾ ਮਸਲਿਆਂ ਨੂੰ ਲੈ ਕੇ 11 ਅਗਸਤ ਨੂੰ ਦੁਪਹਿਰ 12 ਵਜੇ ਮਾਨਾਂਵਾਲਾ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਨੂੰ ਜਗਾਇਆ ਜਾਵੇਗਾ।