05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡੀ. ਐੱਸ. ਪੀ. ਜਗਬੀਰ ਸਿੰਘ ਔਲਖ ਨੇ ਰਾਜਾਸਾਂਸੀ ਸਬ-ਡਵੀਜ਼ਨ ਦਾ ਅਹੁਦਾ ਸੰਭਾਲਿਆ

ਅਜਨਾਲਾ/ਚੋਗਾਵਾਂ, 3 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਕਲਸੀ)-ਪੰਜਾਬ ਪੁਲਿਸ ਦੇ ਜਾਬਾਂਜ ਅਧਿਕਾਰੀ ਡੀ. ਐੱਸ.

Ad Position 21
No active advertisement
ਅਜੀਤ ਡੈਸਕ 04-08-2026
ਅਜਨਾਲਾ/ਚੋਗਾਵਾਂ, 3 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਕਲਸੀ)-ਪੰਜਾਬ ਪੁਲਿਸ ਦੇ ਜਾਬਾਂਜ ਅਧਿਕਾਰੀ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਅੱਜ ਰਾਜਾਸਾਂਸੀ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਅਹੁਦਾ ਸੰਭਾਲਣ ਉਪਰੰਤ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਾਸਾਂਸੀ ਸਬ-ਡਵੀਜ਼ਨ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਪੱਕਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੈਂਗਸਟਰਵਾਦ, ਸਮਾਜ ਵਿਰੋਧੀ ਅਨਸਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨੀਤੀ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਬ ਇੰਸਪੈਕਟਰ ਦਲਜੀਤ ਸਿੰਘ ਨੇ ਬਤੌਰ ਮੱਤੇਵਾਲ ਥਾਣਾ ਮੁਖੀ ਚਾਰਜ ਸੰਭਾਲਿਆ ਅਗਲੀ ਖ਼ਬਰ ਐੱਸ.ਸੀ. ਭਾਈਚਾਰੇ ਦੀ ਤਾਕਤ ਏਕਤਾ, ਸਿੱਖਿਆ ਤੇ ਜਾਗਰੂਕਤਾ ’ਚ-ਸਰਪੰਚ ਲੁੱਧੜ
Ad Position 24
No active advertisement