ਚੀਫ ਖ਼ਾਲਸਾ ਦੀਵਾਨ ਦੇ ਮੈਂਬਰ ਗੁਰਭੇਜ ਸਿੰਘ ਸਮਰਥਕਾਂ ਸਮੇਤ ‘ਆਪ’ ’ਚ ਸ਼ਾਮਿਲ
ਮਜੀਠਾ, 3 ਅਗਸਤ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ‘ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਆਰ. ਟੀ.
ਮਜੀਠਾ, 3 ਅਗਸਤ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ‘ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਆਰ.ਟੀ.ਆਈ. ਕਮਿਸ਼ਨਰ ਹੇਮਇੰਦਰ ਸਿੰਘ ਹੇਮੀ ਤੇ ਚੀਫ ਖਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਗਿੱਲ ਮਜੀਠਾ ਦੀ ਪ੍ਰੇਰਨਾ ਸਦਕਾ ਚੀਫ ਖਾਲਸਾ ਦੀਵਾਨ ਦੇ ਮੈਂਬਰ ਗੁਰਭੇਜ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਮੌਕੇ ਹਲਕਾ ਮਜੀਠਾ ਦੇ ਆਪ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਾਰਟੀ ਦਾ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਤਲਬੀਰ ਗਿੱਲ ਨੇ ਕਿਹਾ ਕਿ ਗੁਰਭੇਜ ਸਿੰਘ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ । ਗੁਰਭੇਜ ਸਿੰਘ ਦੇ ਪਾਰਟੀ ਵਿਚ ਆਉਣ ਨਾਲ ਹਲਕਾ ਮਜੀਠਾ ਵਿਚ ਆਪ ਹੋਰ ਮਜ਼ਬੂਤ ਹੋਵੇਗੀ । ਗੁਰਭੇਜ ਸਿੰਘ ਨੇ ‘ਆਪ’ ਵਿਚ ਸ਼ਾਮਿਲ ਹੋਣ ਤੋਂ ਬਾਅਦ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਜ਼ਨ ਨੂੰ ਅੱਗੇ ਲੈ ਕੇ ਜਾਣ ਲਈ ਤਨਦੇਹੀ ਨਾਲ ਕੰਮ ਕਰਨਗੇ।