ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਦਾ ਪੰਜਾਬ ਪਬਲਿਕ ਸਕੂਲ ਨਾਭਾ ਵਲੋਂ ਸਨਮਾਨ
ਅਜਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਡਿਪਟੀ ਐਡਵੋਕੇਟ ਜਨਰਲ ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਰਾਜੀਵ ਮਦਾਨ ਰਾਜਾ ਰਮਦਾਸ ਨੂੰ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਡੀ. ਪੀ.
ਅਜਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਡਿਪਟੀ ਐਡਵੋਕੇਟ ਜਨਰਲ ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਰਾਜੀਵ ਮਦਾਨ ਰਾਜਾ ਰਮਦਾਸ ਨੂੰ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਡੀ.ਪੀ. ਵਲੋਂ ਸਨਮਾਨਿਤ ਕੀਤਾ ਗਿਆ । ਦੱਸਣਯੋਗ ਹੈ ਕਿ ਐਡਵੋਕੇਟ ਰਾਜੀਵ ਮਦਾਨ ਰਾਜਾ ਆਪਣੀਆਂ ਕਾਨੂੰਨੀ ਪੇਸ਼ੇਵਾਰ ਅਤੇ ਸਲਾਹਕਾਰ ਸੇਵਾਵਾਂ ਦੇ ਨਾਲ-ਨਾਲ ਸਰਹੱਦੀ ਖੇਤਰ ’ਚ ਸਮਾਜਿਕ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ । ਉਹ ਯੁਵਕ ਸੇਵਾਵਾਂ ਵਿਭਾਗ, ਪੰਜਾਬ ਨਾਲ ਸੰਬੰਧਿਤ ਇਕ ਯੂਥ ਵੈੱਲਫੇਅਰ ਕਲੱਬ ਵੀ ਚਲਾ ਰਹੇ ਹਨ । ਇਸ ਤੋਂ ਇਲਾਵਾ ਉਹ ਆਮ ਲੋਕਾਂ, ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸਰਕਾਰੀ ਹਿੱਸੇਦਾਰਾਂ ਲਈ ਆਰ.ਟੀ.ਆਈ., ਕਾਨੂੰਨੀ ਅਤੇ ਸਮਾਜਿਕ ਮੁੱਦਿਆਂ ਸੰਬੰਧੀ 500 ਤੋਂ ਵੱਧ ਜਾਗਰੂਕਤਾ ਸੈਸ਼ਨ ਆਯੋਜਿਤ ਕਰ ਚੁੱਕੇ ਹਨ । ਇਹ ਸੈਸ਼ਨ ਸੇਵਾ ਪ੍ਰਧਾਨੀ ’ਚ ਉੱਤਮਤਾ, ਸੂਚਨਾ ਦਾ ਅਧਿਕਾਰ ਐਕਟ, ਨਸ਼ਿਆਂ ਦੀ ਰੋਕਥਾਮ, ਮਨੁੱਖੀ ਅਧਿਕਾਰ, ਘੱਟ ਗਿਣਤੀ ਅਧਿਕਾਰ ਅਤੇ ਆਫ਼ਤ ਪ੍ਰਬੰਧਨ ਵਰਗੇ ਵਿਸ਼ਿਆਂ ’ਤੇ ਕੇਂਦਰਿਤ ਰਹੇ ਹਨ । ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ 2025 ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।