05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਖ਼ਾਲਸਾ ਕਾਲਜ ਮਹਿਤਾ ਦੇ ਬੀ. ਏ. ਅਤੇ ਬੀ.ਕਾਮ ਦਾ ਨਤੀਜਾ ਸ਼ਾਨਦਾਰ

ਚੌਕ ਮਹਿਤਾ, 3 ਅਗਸਤ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਮਹਿਤਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਏ.

Ad Position 21
No active advertisement
ਅਜੀਤ ਡੈਸਕ 04-08-2026
ਚੌਕ ਮਹਿਤਾ, 3 ਅਗਸਤ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਮਹਿਤਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ.ਏ. ਅਤੇ ਬੀ. ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ । ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਸਬੂਤ ਦਿੱਤਾ । ਬੀ.ਏ. ਦੇ ਰੋਬਿਨ ਸਿੰਘ ਤੇ ਸਰਬਜੀਤ ਕੌਰ 80%, ਸਤਿੰਦਰ ਕੌਰ ਤੇ ਜੋਬਨਪ੍ਰੀਤ ਕੌਰ 79%, ਜਸਮੀਤ ਕੌਰ ਤੇ ਜੈਸਮੀਨ ਕੌਰ 76% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਾਮਰਸ ਵਿਭਾਗ ਵਿਚ ਸੁਖਮਨਦੀਪ ਕੌਰ ਤੇ ਮਨਦੀਪ ਕੌਰ 82%, ਜਗਪ੍ਰੀਤ ਕੌਰ ਤੇ ਹਰਪ੍ਰੀਤ ਕੌਰ 79% ਅਤੇ ਸੁਖਮਨਦੀਪ ਕੌਰ 76% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਜੋਬਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਜਸ਼ਨਦੀਪ ਸਿੰਘ, ਸੁੱਖਜਸ਼ਨ ਸਿੰਘ ਆਦਿ ਨੇ ਵਧੀਆ ਅੰਕ ਪ੍ਰਾਪਤ ਕੀਤੇ । ਕਾਲਜ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਜਲਾਲ ਉਸਮਾ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਨਿਰੰਤਰ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਬੀ.ਏ. ਅਤੇ ਬੀ. ਕਾਮ ਦੇ ਮੁਖੀ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਵੀ ਸਫਲ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਸੁਨਹਿਰੀ ਮੌਕੇ ‘ਤੇ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਡਾ. ਜਤਿੰਦਰ ਸ਼ਰਮਾ, ਕੁਲਦੀਪ ਕੌਰ, ਸੁਖਦੇਵ ਸਿੰਘ, ਮਨਜੀਤ ਕੌਰ, ਗੁਰਵਿੰਦਰ ਕੌਰ, ਰੁਪਿੰਦਰ ਕੌਰ, ਨਵਨੀਤ ਕੌਰ, ਸੰਦੀਪ ਕੌਰ, ਸੁਪ੍ਰੀਤ ਕੌਰ, ਗੁਰਸ਼ਰਨਪ੍ਰੀਤ ਕੌਰ, ਸੁਖਮਨਦੀਪ ਕੌਰ, ਪਵਨਪ੍ਰੀਤ ਕੌਰ, ਅਮਨਦੀਪ ਕੌਰ, ਬਲਜੀਤ ਕੌਰ, ਮਨਦੀਪ ਕੌਰ, ਪੂਰਤੀ ਸ਼ਰਮਾ ਅਤੇ ਕਾਬਲ ਸਿੰਘ ਪੁਰਬਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਨਾ ਪੈਣ ਕਾਰਨ ਹਰੇ ਚਾਰੇ ਤੇ ਹੋਰਨਾਂ ਫਸਲਾਂ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਵਿਕਾਸ ਕਾਰਜਾਂ ਕਰਕੇ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਨਾਲ ਹੋਰ ਮਜ਼ਬੂਤ ਹੋਇਆ-ਚੇਅਰਮੈਨ ਸੋਢੀ
Ad Position 24
No active advertisement