ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਦੇ ਮਾਤਾ ਸੁਰਜੀਤ ਕੌਰ ਦਾ ਦਿਹਾਂਤ
ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਇਜ਼ਹਾਰ
ਅਜਨਾਲਾ/ ਰਾਜਾਸਾਂਸੀ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ ਪਤਨੀ ਸਵ: ਅਨੋਖ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ । ਬੀਬੀ ਸੁਰਜੀਤ ਕੌਰ ਦਾ ਅੰਤਿਮ ਸਸਕਾਰ ਪਿੰਡ ਮੀਰਾਂਕੋਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਤਿੰਨਾਂ ਪੁੱਤਰਾਂ ਭਗਵੰਤ ਸਿੰਘ ਮੀਰਾਂਕੋਟ, ਹਰਵੰਤ ਸਿੰਘ ਅਤੇ ਗੁਰਵੰਤ ਸਿੰਘ ਵਲੋਂ ਦਿਖਾਈ ਗਈ।
ਅਜਨਾਲਾ/ ਰਾਜਾਸਾਂਸੀ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ ਪਤਨੀ ਸਵ: ਅਨੋਖ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ । ਬੀਬੀ ਸੁਰਜੀਤ ਕੌਰ ਦਾ ਅੰਤਿਮ ਸਸਕਾਰ ਪਿੰਡ ਮੀਰਾਂਕੋਟ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਤਿੰਨਾਂ ਪੁੱਤਰਾਂ ਭਗਵੰਤ ਸਿੰਘ ਮੀਰਾਂਕੋਟ, ਹਰਵੰਤ ਸਿੰਘ ਅਤੇ ਗੁਰਵੰਤ ਸਿੰਘ ਵਲੋਂ ਦਿਖਾਈ ਗਈ। ਇਸ ਦੁੱਖ ਦੀ ਘੜੀ ਵਿਚ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਮੁਖਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਹਰਦਲਬੀਰ ਸਿੰਘ ਸ਼ਾਹ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਸੁੱਚਾ ਸਿੰਘ ਧਰਮੀ ਫ਼ੌਜੀ, ਸਰਪੰਚ ਜੱਸ ਮੀਰਾਂਕੋਟ ਕਲਾਂ, ਕੁਲਦੀਪ ਸਿੰਘ ਮੀਰਾਂਕੋਟ ਖ਼ੁਰਦ, ਤੇਜਿੰਦਰ ਸਿੰਘ ਸੇਠ ਮੀਰਾਂਕੋਟ, ਪ੍ਰਧਾਨ ਸੁਖਦੇਵ ਸਿੰਘ, ਸਸ਼ਪਾਲ ਸਿੰਘ ਮੀਰਾਂਕੋਟ, ਸਤਨਾਮ ਸਿੰਘ, ਸ਼ਿਵਦਿਆਲ ਸਿੰਘ ਬੱਬੀ, ਹਰਜੋਤ ਸਿੰਘ, ਮਿਲਖਾ ਸਿੰਘ, ਐਡਵੋਕੇਟ ਨਿਰਮਲ ਸਿੰਘ ਲੋਹਾਰਕਾ, ਸਰਕਲ ਪ੍ਰਧਾਨ ਰਣਜੀਤ ਸਿੰਘ ਕੁੱਕੂ ਲੁਹਾਰਕਾ, ਸਾਧਾ ਸਿੰਘ ਹੇਰ, ਸਕੱਤਰ ਸਿੰਘ ਹੇਰ, ਜਸਵਿੰਦਰ ਸਿੰਘ ਬਾਦਲ, ਗੁਰਮੀਤ ਸਿੰਘ ਮੀਤਾ, ਗੁਰਮੁਖ ਸਿੰਘ ਪ੍ਰਧਾਨ ਅਤੇ ਸਾਬਕਾ ਸਰਪੰਚ ਲਖਬੀਰ ਸਿੰਘ ਲੱਖਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਭਗਵੰਤ ਸਿੰਘ ਮੀਰਾਂਕੋਟ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।