05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅਧਿਆਪਕ ਮੰਚ ਵਲੋਂ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ 7 ਨੂੰ-ਜਸਪਾਲ

ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਅਧਿਆਪਕ ਮੰਚ ਦੀ ਇਕ ਜ਼ਰੂਰੀ ਮੀਟਿੰਗ ਅਧਿਆਪਕ ਆਗੂ ਹਰਿੰਦਰਜੀਤ ਸਿੰਘ ਜਸਪਾਲ ਦੀ ਅਗਵਾਈ ਹੇਠ ਹੋਈ, ਜਿਸ ’ਚ ਲਵਦੀਪ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਗੁਰਿੰਦਰ ਸਿੰਘ ਸਮੇਤ ਅਧਿਆਪਕ ਆਗੂਆਂ ਨੇ ਭਾਗ ਲਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਹਰਿੰਦਰਜੀਤ ਸਿੰਘ ਜਸਪਾਲ ਅਤੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਪਿਛਲੇ 75 ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ ਕਿ ਇਹ ਸਰਕਾਰ ਸਭ ਤੋਂ ਵੱਧ ਮੁਲਾਜ਼ਮ ਵਿਰੋਧੀ ਸਾਬਤ ਹੋਈ ਹੈ ।

Ad Position 21
No active advertisement
ਅਜੀਤ ਡੈਸਕ 05-08-2026
ਬਾਬਾ ਬਕਾਲਾ ਸਾਹਿਬ, 4 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਅਧਿਆਪਕ ਮੰਚ ਦੀ ਇਕ ਜ਼ਰੂਰੀ ਮੀਟਿੰਗ ਅਧਿਆਪਕ ਆਗੂ ਹਰਿੰਦਰਜੀਤ ਸਿੰਘ ਜਸਪਾਲ ਦੀ ਅਗਵਾਈ ਹੇਠ ਹੋਈ, ਜਿਸ ’ਚ ਲਵਦੀਪ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਗੁਰਿੰਦਰ ਸਿੰਘ ਸਮੇਤ ਅਧਿਆਪਕ ਆਗੂਆਂ ਨੇ ਭਾਗ ਲਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਹਰਿੰਦਰਜੀਤ ਸਿੰਘ ਜਸਪਾਲ ਅਤੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਪਿਛਲੇ 75 ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ ਕਿ ਇਹ ਸਰਕਾਰ ਸਭ ਤੋਂ ਵੱਧ ਮੁਲਾਜ਼ਮ ਵਿਰੋਧੀ ਸਾਬਤ ਹੋਈ ਹੈ । ਜਿਸ ਨੇ ਮੁਲਾਜ਼ਮਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸੀ ਮੁਲਾਜ਼ਮ ਵਰਗ ਨਾਲ ਮੀਟਿੰਗ ਕਰਨੀ ਵੀ ਮੁਨਾਸਿਬ ਨਹੀਂ ਸਮਝੀ, ਅਨੇਕਾਂ ਵਾਰ ਮੀਟਿੰਗ ਦੇ ਕੇ ਰੱਦ ਕੀਤੀ । ਜਿਸ ਤੋਂ ਤੰਗ ਆ ਕੇ ਪੰਜਾਬ ਦਾ ਸਮੂਹ ਮੁਲਾਜ਼ਮ ਵਰਗ ਇਕ ਸਾਂਝੇ ਪਲੇਟਫਾਰਮ ‘ਤੇ ਇਕੱਠਾ ਹੋ ਕੇ 7 ਅਗਸਤ ਨੂੰ ਬਹੁਤ ਭਾਰੀ ਰੋਸ ਰੈਲੀ ਕਰ ਰਿਹਾ ਹੈ । ਮੀਟਿੰਗ ’ਚ 7 ਅਗਸਤ ਨੂੰ ਜੁਆਇੰਟ ਕੋ-ਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੋਸ ਰੈਲੀ ਦੀ ਤਿਆਰੀ ਵਜੋਂ ਰੈਲੀ ਨੂੰ ਸਫਲ ਬਣਾਉਣ ਅਤੇ ਪੂਰੇ ਬਲਾਕ ਤੋਂ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਵਿਊਂਤਬੰਦੀ ਉਲੀਕੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੜੀਆਂ ਦੁਕਾਨਾਂ ਦੇ ਮਾਲਕਾਂ ਨੂੰ ਜੋਧ ਸਿੰਘ ਸਮਰਾ ਨੇ 1 ਲੱਖ 20 ਹਜਾਰ ਦੇ ਚੈੱਕ ਦਿੱਤੇ ਅਗਲੀ ਖ਼ਬਰ ਮਾਝਾ ਪੰਜਾਬੀ ਸੱਥ ਬੁਤਾਲਾ ਵਲੋਂ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement