05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੰਡਿਆਲਾ ਗੁਰੂ ਵਿਖੇ ਜ਼ੋਨ ਪੱਧਰੀ ਕਰਾਟੇ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

ਜੰਡਿਆਲਾ ਗੁਰੂ, 4 ਅਗਸਤ (ਅੰਮ੍ਰਿਤ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਜੰਡਿਆਲਾ ਗੁਰੂ ਵਿਖੇ ਜ਼ੋਨ ਪੱਧਰੀ ਕਰਾਟੇ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਵਲੋਂ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਉਨ੍ਹਾਂ ਨੇ ਕਰਾਟੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ।

Ad Position 21
No active advertisement
ਅਜੀਤ ਡੈਸਕ 05-08-2026
ਜੰਡਿਆਲਾ ਗੁਰੂ, 4 ਅਗਸਤ (ਅੰਮ੍ਰਿਤ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਜੰਡਿਆਲਾ ਗੁਰੂ ਵਿਖੇ ਜ਼ੋਨ ਪੱਧਰੀ ਕਰਾਟੇ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਵਲੋਂ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਉਨ੍ਹਾਂ ਨੇ ਕਰਾਟੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਹਨ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ । ਇਸ ਮੌਕੇ ਲੱਡਾ ਧਾਰੜ, ਬਲਜੀਤ ਸਿੰਘ ਸੰਧੂ, ਰਾਹੁਲ ਗਿੱਲ ਅਤੇ ਦੀਨੂੰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਕੂਲ ਦੇ ਡੀ.ਪੀ.ਈ. ਮਾਸਟਰ ਬਲਜੀਤ ਸਿੰਘ ਸਮੇਤ ਕੁਲਦੀਪ ਸਿੰਘ, ਪ੍ਰਦੀਪ ਪੁੰਜ, ਸਿਮਰਨਜੀਤ ਸਿੰਘ, ਹਰਮਨਪ੍ਰੀਤ ਸਿੰਘ, ਵਰਿੰਦਰ ਸਿੰਘ, ਕਪਿਲ, ਨਿਰਮਲ ਸਿੰਘ, ਸਰਬਜੀਤ ਕੌਰ, ਅਮਨਜੋਤ ਕੌਰ ਅਤੇ ਸਮੂਹ ਸਕੂਲ ਸਟਾਫ਼ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ। ਉਦਘਾਟਨੀ ਸਮਾਗਮ ਦੌਰਾਨ ਖਿਡਾਰੀਆਂ ਨੇ ਕਰਾਟੇ ਦੇ ਦਿਲਚਸਪ ਪ੍ਰਦਰਸ਼ਨ ਵੀ ਪੇਸ਼ ਕੀਤੇ, ਜਿਨ੍ਹਾਂ ਨੂੰ ਹਾਜ਼ਰ ਦਰਸ਼ਕਾਂ ਵਲੋਂ ਭਰਪੂਰ ਸ਼ਲਾਘਾ ਮਿਲੀ। ਟੂਰਨਾਮੈਂਟ ਵਿਚ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਵਾਤਾਵਰਨ ਜਾਗਰੂਕਤਾ ਤੇ ਬੂਟੇ ਲਗਾਓ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਸੜੀਆਂ ਦੁਕਾਨਾਂ ਦੇ ਮਾਲਕਾਂ ਨੂੰ ਜੋਧ ਸਿੰਘ ਸਮਰਾ ਨੇ 1 ਲੱਖ 20 ਹਜਾਰ ਦੇ ਚੈੱਕ ਦਿੱਤੇ
Ad Position 24
No active advertisement