05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਨਿਵਾਸਲੂ ਨੇ ਮੰਨਾ ਦਾ ਪੰਜਾਬ ਪ੍ਰਦੇਸ਼ ਸਕੱਤਰ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾਇਆ

ਬਾਬਾ ਬਕਾਲਾ ਸਾਹਿਬ, 5 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਜਪਾ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੂੰ ਸੂਬਾਈ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਸੰਗਠਨ ਮਹਾਂਮੰਤਰੀ ਸ੍ਰੀ ਨਿਵਾਸਲੂ ਵਲੋਂ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਪ੍ਰਦੇਸ਼ ਸਕੱਤਰ ਨਿਯੁਕਤ ਹੋਣ ‘ਤੇ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਇਸ ਨਿਯੁਕਤੀ ’ਤੇ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 06-08-2026
ਬਾਬਾ ਬਕਾਲਾ ਸਾਹਿਬ, 5 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਜਪਾ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੂੰ ਸੂਬਾਈ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਸੰਗਠਨ ਮਹਾਂਮੰਤਰੀ ਸ੍ਰੀ ਨਿਵਾਸਲੂ ਵਲੋਂ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਪ੍ਰਦੇਸ਼ ਸਕੱਤਰ ਨਿਯੁਕਤ ਹੋਣ ‘ਤੇ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਇਸ ਨਿਯੁਕਤੀ ’ਤੇ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਪਾਰਟੀ ਹਾਈਕਮਾਨ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਦਿੱਤੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਅੰਮ੍ਰਿਤਸਰ ਦਿਹਾਤੀ-2 ਦੇ ਜ਼ਿਲ੍ਹਾ ਪ੍ਰਧਾਨ, ਸ਼ਹਿਰੀ ਦੇ ਪ੍ਰਧਾਨ ਅੰਮ੍ਰਿਤਸਰ ਦੇ ਹੱਬ ਦੇ ਸਾਰੇ ਹੀ ਜਨਰਲ ਸੈਕਟਰੀ, ਸਰਕਲ ਪ੍ਰਧਾਨ, ਅਹੁਦੇਦਾਰ ਹਾਜ਼ਰ ਸਨ । ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਲਾਟ ਬਿਆਸ, ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਹਰਪ੍ਰੀਤ ਸਿੰਘ ਹੈਪੀ ਖੱਖ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਾਬਾ ਬਕਾਲਾ ਸਾਹਿਬ ਮੇਲੇ ’ਤੇ ਹੋਵੇਗੀ ਪੰਥਕ ਕਾਨਫਰੰਸ ਪਿੰਡ ਕੱਕੜ ਵਿਖੇ ਬਾਬਾ ਹਾ... ਅਗਲੀ ਖ਼ਬਰ ਰਾਜਾਸਾਂਸੀ ਪੁਲਿਸ ਵਲੋਂ 4 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24
No active advertisement