ਐੱਸ. ਸੀ. ਵਿੰਗ ਦੇ ਪ੍ਰਧਾਨ ਹਰਜੀਤ ਧਰਦਿਉ ਦਾ ਸਨਮਾਨ
ਚੌਂਕ ਮਹਿਤਾ, 5 ਅਗਸਤ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਧਰਦਿਉ ਨੂੰ ਸਰਕਲ ਮਹਿਤਾ ਦੇ ਐੱਸ. ਸੀ.
ਚੌਂਕ ਮਹਿਤਾ, 5 ਅਗਸਤ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਧਰਦਿਉ ਨੂੰ ਸਰਕਲ ਮਹਿਤਾ ਦੇ ਐੱਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਬਾਅਦ ਸਰਕਲ ਮਹਿਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਸਰਕਲ ਦੀ ਸੀਨੀਅਰ ਲੀਡਰਸ਼ਿਪ ਨੇ ਹਰਜੀਤ ਸਿੰਘ ਧਰਦਿਉ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਦੌਰਾਨ ਐੱਸ. ਸੀ. ਭਾਈਚਾਰੇ ਦੇ ਨੁਮਾਇੰਦਿਆਂ ਤੇ ਸਥਾਨਕ ਲੋਕਾਂ ਨਾਲ ਇਕ ਭਰਵੀਂ ਮੀਟਿੰਗ ਵੀ ਕੀਤੀ ਗਈ। ਜਿਸ ਵਿਚ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਧਿਆਨ ਸਿੰਘ ਮਹਿਤਾ, ਸਾਬਕਾ ਸਰਪੰਚ ਜਗਤਾਰ ਸਿੰਘ ਗੱਗੜਭਾਣਾ, ਸੀਨੀਅਰ ਆਗੂ ਮਾ. ਬਲਜਿੰਦਰ ਸਿੰਘ ਬੁੱਟਰ ਅਤੇ ਸਾਬਕਾ ਸਰਪੰਚ ਕੁਲਬੀਰ ਸਿੰਘ ਧਰਦਿਉ ਵੀ ਮੌਜੂਦ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਐੱਸ. ਸੀ. ਵਰਗ ਦੀ ਭਲਾਈ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਤੇ ਸਹੂਲਤਾਂ ਲਾਗੂ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿਚ ਲੋਕਾਂ ਨੂੰ ਲਾਭ ਮਿਲਿਆ। ਪਰ ਹੁਣ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਵਲੋਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਮਿਲ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੀਏ ਅਤੇ ਪੰਜਾਬ ਵਿਚ ਮੁੜ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰੀਏ, ਤਾਂ ਜੋ ਲੋਕ ਭਲਾਈ ਦੀਆਂ ਯੋਜਨਾਵਾਂ ਤੇ ਸਹੂਲਤਾਂ ਦੁਬਾਰਾ ਸ਼ੁਰੂ ਹੋ ਸਕਣ। ਉਨਾਂ ਕਿਹਾ ਕਿ ਐੱਸ. ਸੀ. ਵਰਗ ਦੀ ਭਲਾਈ ਲਈ ਅਕਾਲੀ ਦਲ ਹਮੇਸ਼ਾ ਵਚਨਬੱਧ ਸੀ ਅਤੇ ਰਹੇਗਾ। ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ ਧਰਦਿਉ, ਸਾਬਕਾ ਸਰਪੰਚ ਸੁਖਦੇਵ ਸਿੰਘ, ਚਰਨ ਸਿੰਘ ਸਾਬਕਾ ਪੰਚ, ਪ੍ਰਤਾਪ ਸਿੰਘ ਪੰਚ, ਸਰਵਨ ਸਿੰਘ, ਬਲਦੇਵ ਸਿੰਘ, ਜਗਰੂਪ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਮਾਸਟਰ ਸਵਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ।