05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਮੁੜ 5 ਦਿਨ ਦੇ ਰਿਮਾਂਡ ’ਤੇ ਭੇਜਿਆ ਯੂ.ਪੀ. ਪੁਲਿਸ ਵਲੋਂ ਭਾਰਤ ਨਿਪਾਲ ਸਰਹੱਦ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ

ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਜਿਸ ਨੂੰ ਕਿ ਕੁਝ ਦਿਨ ਪਹਿਲਾਂ ਭਾਰਤ ਨਿਪਾਲ ਸਰਹੱਦ ਤੋਂ ਕਾਬੂ ਕਰਨ ਉਪਰੰਤ ਥਾਣਾ ਅਜਨਾਲਾ ਹਮਲਾ ਮਾਮਲੇ ਤੋਂ ਪਹਿਲਾਂ ਇਕ ਨੌਜਵਾਨ ਦੀ ਕੁੱਟਮਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸਨੂੰ ਅੱਜ ਡੀ. ਐੱਸ.

Ad Position 21
No active advertisement
ਅਜੀਤ ਡੈਸਕ 06-08-2026
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਜਿਸ ਨੂੰ ਕਿ ਕੁਝ ਦਿਨ ਪਹਿਲਾਂ ਭਾਰਤ ਨਿਪਾਲ ਸਰਹੱਦ ਤੋਂ ਕਾਬੂ ਕਰਨ ਉਪਰੰਤ ਥਾਣਾ ਅਜਨਾਲਾ ਹਮਲਾ ਮਾਮਲੇ ਤੋਂ ਪਹਿਲਾਂ ਇਕ ਨੌਜਵਾਨ ਦੀ ਕੁੱਟਮਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸਨੂੰ ਅੱਜ ਡੀ.ਐੱਸ.ਪੀ ਧਰਮਿੰਦਰ ਕਲਿਆਣ ਦੀ ਅਗਵਾਈ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਉਪਰੰਤ ਅਦਾਲਤ ਨੇ ਬਿਕਰਮਜੀਤ ਸਿੰਘ ਨੂੰ ਮੁੜ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਚ.ਓ. ਅਜਨਾਲਾ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਸਾਲ 2023 ਵਿਚ ਇਕ ਨੌਜਵਾਨ ਵਰਿੰਦਰ ਸਿੰਘ ਦੀ ਹੋਈ ਕੁੱਟਮਾਰ ਦੇ ਮਾਮਲੇ ਵਿਚ ਨਾਮਜਦ ਬਿਕਰਮਜੀਤ ਸਿੰਘ ਨੂੰ ਯੂ.ਪੀ. ਤੋਂ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬਿਕਰਮਜੀਤ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਸਨੂੰ ਮੁੜ ਅਦਾਲਤ ਵਿਚ ਪੇਸ਼ ਕਰਕੇ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਹੋਰ ਪੁੱਛਗਿੱਛ ਦੀ ਲੋੜ ਹੈ। ਇਸ ਤੋਂ ਬਾਅਦ ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਿਕਰਮਜੀਤ ਸਿੰਘ ਦਾ 5 ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਜ਼ੋਨਲ ਖੇਡਾਂ ਸ਼ੁਰੂ ਅਗਲੀ ਖ਼ਬਰ ਚੇਤਨਪੁਰਾ ਤੇ ਆਸ ਪਾਸ ਦੇ ਪਿੰਡਾਂ ’ਚ ਚੋਰੀਆਂ ਦੀ ਭਰਮਾਰ ਸੋਹੀਆਂ ਕਲਾਂ ਵਿਖੇ ਦਿਨ ਦਿਹਾੜੇ ਚੋਰੀ ਕਰਦੇ ਦੋ ਚੋਰ ਲੋਕਾਂ...
Ad Position 24
No active advertisement