05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਫਾਸਟ ਫੂਡ ਦੀ ਦੁਕਾਨ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ ਚਾਰ ਖਾਧ ਪਦਾਰਥਾਂ ਦੇ ਸੈਂਪਲ ਭਰੇ

ਜੰਡਿਆਲਾ ਗੁਰੂ, 5 ਅਗਸਤ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਜੱਗੂ ਫਾਸਟ ਫੂਡ ਸਬੰਧੀ ਹਾਲ ਹੀ ਵਿਚ ਅਜੀਤ ਅਖਬਾਰ ਵਿਚ ਪ੍ਰਕਾਸ਼ਿਤ ਹੋਈ ਖਬਰ ਅਤੇ ਸਾਹਮਣੇ ਆਈਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਅੱਜ ਅਚਨਚੇਤ ਇਸ ਦੁਕਾਨ ਦਾ ਨਿਰੀਖਣ ਕੀਤਾ । ਸਿਹਤ ਵਿਭਾਗ ਦੀ ਟੀਮ ਜਿਸ ਵਿਚ ਡਾਕਟਰ ਮਨਜੀਤ ਸਿੰਘ ਰਟੌਲ (ਡੀ.

Ad Position 21
No active advertisement
ਸਿਹਤ ਵਿਭਾਗ ਦੀ ਛਾਪੇਮਾਰੀ ਦੌਰਾਨ ਫੂਡ ਸੇਫਟੀ ਅਧਿਕਾਰੀ ਅਤੇ ਡੀ.ਐਚ. ਓ. ਫਾਸਟ ਫੂਡ ਦੀ ਦੁਕਾਨ ਤੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਇਕੱਠੇ ਕਰਕੇ ਜਾਂਚ ਲਈ ਸੀਲ ਕਰਦੇ ਹੋਏ। ਤਸਵੀਰ : ਅੰਮ੍ਰਿਤ ਪਾਲ ਸਿੰਘ 06-08-2026
ਜੰਡਿਆਲਾ ਗੁਰੂ, 5 ਅਗਸਤ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਜੱਗੂ ਫਾਸਟ ਫੂਡ ਸਬੰਧੀ ਹਾਲ ਹੀ ਵਿਚ ਅਜੀਤ ਅਖਬਾਰ ਵਿਚ ਪ੍ਰਕਾਸ਼ਿਤ ਹੋਈ ਖਬਰ ਅਤੇ ਸਾਹਮਣੇ ਆਈਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਅੱਜ ਅਚਨਚੇਤ ਇਸ ਦੁਕਾਨ ਦਾ ਨਿਰੀਖਣ ਕੀਤਾ । ਸਿਹਤ ਵਿਭਾਗ ਦੀ ਟੀਮ ਜਿਸ ਵਿਚ ਡਾਕਟਰ ਮਨਜੀਤ ਸਿੰਘ ਰਟੌਲ (ਡੀ.ਐਚ.ਓ.), ਕਮਲਦੀਪ ਕੌਰ (ਫੂਡ ਸੇਫਟੀ ਅਫਸਰ) ਅਤੇ ਸਹਿਯੋਗੀਆਂ ਨਾਲ ਇਸ ਦੁਕਾਨ ਤੋਂ ਚਾਰ ਖਾਧ ਪਦਾਰਥਾਂ ਦੇ ਸੈਂਪਲ ਇਕੱਠੇ ਕਰਕੇ ਜਾਂਚ ਲਈ ਰਾਜ ਲੈਬਾਰਟਰੀ ਭੇਜੇ ਗਏ । ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਨਿਰੀਖਣ ਦੌਰਾਨ ਸਫ਼ਾਈ ਸੰਬੰਧੀ ਕੁਝ ਕਮੀਆਂ ਸਾਹਮਣੇ ਆਈਆਂ, ਜਿਸ ਕਾਰਨ ਸੰਬੰਧਿਤ ਦੁਕਾਨਦਾਰ ਦਾ ਚਲਾਨ ਵੀ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਲਏ ਗਏ ਸੈਂਪਲਾਂ ਦੀ ਜਾਂਚ ਰਿਪੋਰਟ ਆਉਣ ਵਿਚ ਲਗਭਗ 15 ਤੋਂ 20 ਦਿਨ ਲੱਗਣਗੇ ਅਤੇ ਜੇਕਰ ਰਿਪੋਰਟ ਵਿਚ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿਛਲੇ ਦਿਨੀਂ ਪਏ ਭਾਰੀ ਮੀਂਹ ਨੇ ਅਜਨਾਲਾ ਖੇਤਰ ਦੇ ਕਈ ਕਿਸਾਨਾਂ ਦੀ ਤੋੜੀ ਕਮਰ, ਤਬਾਹ ਹੋਈ ਝੋਨੇ ਦੀ ਫ਼ਸਲ ਵਾਹੁਣ ਲਈ ਮਜਬ... ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਜ਼ੋਨਲ ਖੇਡਾਂ ਸ਼ੁਰੂ
Ad Position 24
No active advertisement