05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿਛਲੇ ਦਿਨੀਂ ਪਏ ਭਾਰੀ ਮੀਂਹ ਨੇ ਅਜਨਾਲਾ ਖੇਤਰ ਦੇ ਕਈ ਕਿਸਾਨਾਂ ਦੀ ਤੋੜੀ ਕਮਰ, ਤਬਾਹ ਹੋਈ ਝੋਨੇ ਦੀ ਫ਼ਸਲ ਵਾਹੁਣ ਲਈ ਮਜਬੂਰ ਹੋਏ ਕਿਸਾਨ

ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ’ਚ ਪਿਛਲੇ ਦਿਨੀਂ ਲਗਾਤਾਰ ਹੋਈ ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਮਿੱਟੀ ਵਿਚ ਮਿਲਾ ਦਿੱਤਾ ਹੈ। ਖੇਤਾਂ ਵਿਚ ਇਕ ਹਫ਼ਤੇ ਤੋਂ ਵੱਧ ਸਮੇਂ ਤੱਕ ਖੜ੍ਹੇ ਰਹੇ ਪਾਣੀ ਨੇ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ, ਜਿਨ੍ਹਾਂ ਖੇਤਾਂ ਵਿਚ ਕੁਝ ਦਿਨ ਪਹਿਲਾਂ ਹਰੀ-ਭਰੀ ਫ਼ਸਲ ਲਹਿਰਾ ਰਹੀ ਸੀ, ਉੱਥੇ ਅੱਜ ਕਿਸਾਨ ਆਪਣੀ ਹੀ ਬਰਬਾਦ ਹੋਈ ਫ਼ਸਲ ‘ਤੇ ਟਰੈਕਟਰ ਚਲਾ ਕੇ ਉਸ ਨੂੰ ਆਪਣੇ ਹੱਥੀਂ ਵਾਹੁਣ ਲਈ ਮਜਬੂਰ ਹਨ ।

Ad Position 21
No active advertisement
ਮੀਂਹ ਕਾਰਨ ਤਬਾਹ ਹੋਈ ਝੋਨੇ ਦੀ ਫ਼ਸਲ ਵਾਹੁੰਦਾ ਹੋਇਆ ਪਿੰਡ ਕਮੀਰਪੁਰਾ ਦਾ ਇੱਕ ਕਿਸਾਨ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁੱਖ ਔਜਲਾ ਪਿੰਡ ਕਮੀਰਪੁਰਾ ਵਿਖੇ ਪ੍ਰਭਾਵਿਤ ਕਿਸਾਨ ਨੰਬਰਦਾਰ ਮੇਜਰ ਸਿੰਘ ਤੇ ਹੋਰਨਾਂ ਨਾਲ ਮੁਲਾਕਾਤ ਕਰਦੇ ਹੋਏ ਨਾਲ ਹਰਜਿੰਦਰ ਸਿੰਘ ਬਾਜਵਾ ਤੇ ਹੋਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 06-08-2026
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ’ਚ ਪਿਛਲੇ ਦਿਨੀਂ ਲਗਾਤਾਰ ਹੋਈ ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਨੂੰ ਮਿੱਟੀ ਵਿਚ ਮਿਲਾ ਦਿੱਤਾ ਹੈ। ਖੇਤਾਂ ਵਿਚ ਇਕ ਹਫ਼ਤੇ ਤੋਂ ਵੱਧ ਸਮੇਂ ਤੱਕ ਖੜ੍ਹੇ ਰਹੇ ਪਾਣੀ ਨੇ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ, ਜਿਨ੍ਹਾਂ ਖੇਤਾਂ ਵਿਚ ਕੁਝ ਦਿਨ ਪਹਿਲਾਂ ਹਰੀ-ਭਰੀ ਫ਼ਸਲ ਲਹਿਰਾ ਰਹੀ ਸੀ, ਉੱਥੇ ਅੱਜ ਕਿਸਾਨ ਆਪਣੀ ਹੀ ਬਰਬਾਦ ਹੋਈ ਫ਼ਸਲ ‘ਤੇ ਟਰੈਕਟਰ ਚਲਾ ਕੇ ਉਸ ਨੂੰ ਆਪਣੇ ਹੱਥੀਂ ਵਾਹੁਣ ਲਈ ਮਜਬੂਰ ਹਨ । ਪਿੰਡ ਕਮੀਰਪੁਰਾ ਦੇ ਨੰਬਰਦਾਰ ਮੇਜਰ ਸਿੰਘ, ਹਰਭੋਲ ਸਿੰਘ, ਗੁਰਪ੍ਰੀਤ ਸਿੰਘ, ਗੁਰਜਿੰਦਰ ਸਿੰਘ ਘਣੂਪੁਰ ਵਾਲੇ ਅਤੇ ਜਰਨੈਲ ਸਿੰਘ ਆਦਿ ਕਿਸਾਨਾਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਸਾਡੇ ਪਿੰਡ ਨੇੜੇ ਵਗਦੇ ਸੱਕੀ ਨਾਲੇ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਈ ਝੋਨਾ ਪਾਣੀ ਵਿਚ ਡੁੱਬਾ ਰਿਹਾ ਸੀ ਜਿਸ ਕਾਰਨ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਿਰਫ਼ ਫ਼ਸਲ ਦਾ ਨੁਕਸਾਨ ਨਹੀਂ, ਸਗੋਂ ਉਨ੍ਹਾਂ ਦੀ ਕਈ ਮਹੀਨਿਆਂ ਦੀ ਕਮਾਈ, ਮਿਹਨਤ ਅਤੇ ਪਰਿਵਾਰ ਦੀਆਂ ਉਮੀਦਾਂ ਦਾ ਵੀ ਨੁਕਸਾਨ ਹੈ। ਉਧਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਨੇ ਅੱਜ ਭਾਰੀ ਮੀਂਹ ਤੋਂ ਪ੍ਰਭਾਵਿਤ ਪਿੰਡ ਕਮੀਰਪੁਰਾ, ਪੂੰਗਾ, ਨੰਗਲ ਵੰਝਾਵਾਲਾ, ਕੋਟਲੀ ਕੋਰੋਟਾਣਾ, ਤਲਵੰਡੀ ਰਾਏਦਾਦੂ ਅਤੇ ਚੱਕ ਔਲ ਦਾ ਦੌਰਾ ਕਰਕੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਕਿਹਾ ਕਿ ਕਈ ਥਾਵਾਂ ‘ਤੇ ਅਜੇ ਵੀ ਖੇਤਾਂ ਵਿਚ ਪਾਣੀ ਖੜ੍ਹਾ ਹੈ, ਜਿਸ ਕਾਰਨ ਫ਼ਸਲ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੀ ਹੈ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਪਿੰਡਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਮੁਲਾਂਕਣ ਕੀਤਾ ਜਾਵੇ, ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਪੱਕੇ ਪ੍ਰਬੰਧ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਅਜਨਾਲਾ ਦਫ਼ਤਰ ਸਾਹਮਣੇ ਧਰਨੇ ਸੰਬੰਧੀ ਭਾਕਿਯੂ ਏਕਤਾ ਵਲੋਂ ਮੀਟਿੰਗਾਂ ਅਗਲੀ ਖ਼ਬਰ ਫਾਸਟ ਫੂਡ ਦੀ ਦੁਕਾਨ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ ਚਾਰ ਖਾਧ ਪਦਾਰਥਾਂ ਦੇ ਸੈਂਪਲ ਭਰੇ
Ad Position 24
No active advertisement