ਬਾਬਾ ਬਕਾਲਾ ਸਾਹਿਬ ਵਿਖੇ ਭਾਜਪਾ ਦੀ ਕਾਨਫ਼ਰੰਸ ’ਚ ਹੋਵੇਗਾ ਵਿਸ਼ਾਲ ਇਕੱਠ-ਸਾਬਕਾ ਵਿਧਾਇਕ ਮੰਨਾ
ਬਾਬਾ ਬਕਾਲਾ ਸਾਹਿਬ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਭਾਰਤੀ ਜਨਤਾ ਪਾਰਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਰੱਖੜ ਪੁੰਨਿਆਂ’ ਮੌਕੇ ਪਹਿਲੀ ਵਾਰ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ । ਜਿਸ ਵਿਚ ਵਿਸ਼ਾਲ ਇਕੱਠ ਹੋਵੇਗਾ ।’
ਬਾਬਾ ਬਕਾਲਾ ਸਾਹਿਬ, 6 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਭਾਰਤੀ ਜਨਤਾ ਪਾਰਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਰੱਖੜ ਪੁੰਨਿਆਂ’ ਮੌਕੇ ਪਹਿਲੀ ਵਾਰ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ । ਜਿਸ ਵਿਚ ਵਿਸ਼ਾਲ ਇਕੱਠ ਹੋਵੇਗਾ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਕੀਤਾ, ਜਦੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ ਵਿਚ ਵਰਕਰ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਪਾਰਟੀ ਦਾ ਸੂਬਾਈ ਸਕੱਤਰ ਬਣਨ ‘ਤੇ ਵਧਾਈ ਦੇਣ ਪੁੱਜ ਰਹੇ ਹਨ । ਉਨ੍ਹਾਂ ਕਿਹਾ ਕਿ ਪਾਰਟੀ ਦੇ ਅਹੁਦੇਦਾਰਾਂ ਦੀ ਸਲਾਹ ਨਾਲ ਕਾਨਫਰੰਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਅਮਰਪਾਲ ਸਿੰਘ ਖਹਿਰਾ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਲਾਟ ਬਿਆਸ, ਹਰਜੀਤ ਸਿੰਘ ਥੋਥੀਆਂ, ਯਾਦਵਿੰਦਰ ਸਿੰਘ, ਗੁਰਦੀਪ ਸਿੰਘ ਸਠਿਆਲਾ, ਸਾਬਕਾ ਐਮ.ਸੀ. ਤਰਸੇਮ ਸਿੰਘ, ਐਮ.ਸੀ. ਸੁਖਦੇਵ ਸਿੰਘ, ਲਖਬੀਰ ਸਿੰਘ, ਗੋਲਡੀ, ਆਸ਼ੂ ਰਈਆ, ਰਣਜੀਤ ਸਿੰਘ ਫੌਜੀ, ਬਿਕਰਮਜੀਤ ਸਿੰਘ, ਗੁਰਨਾਮ ਸਿੰਘ, ਮੰਗਲ ਸਿੰਘ, ਸੁਖਦੇਵ ਸਿੰਘ ਅਤੇ ਹੋਰ ਭਾਜਪਾ ਵਰਕਰ ਮੌਜੂਦ ਸਨ।