ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅਟਾਰੀ ਸਰਹੱਦ, 6 ਅਗਸਤ (ਰਾਜਿੰਦਰ ਸਿੰਘ ਰੂਬੀ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਅੱਜ ਸਕੂਲ ਵਿਚ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ ।
ਅਟਾਰੀ ਸਰਹੱਦ, 6 ਅਗਸਤ (ਰਾਜਿੰਦਰ ਸਿੰਘ ਰੂਬੀ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਅੱਜ ਸਕੂਲ ਵਿਚ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ । ਬੱਚੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾ ਕੇ ਜਿੱਥੇ ਆਪਣੇ ਮਹਿਲਾਵਾਂ ਟੀਚਰਾਂ ਨੂੰ ਨੱਚਣੇ ਲਾਇਆ, ਉਥੇ ਹੀ ਤੀਆਂ ਦੇ ਤਿਉਹਾਰ ਨੂੰ ਖੁਸ਼ੀਆਂ ਨਾਲ ਮਨਾਇਆ । ਇਸ ਮੌਕੇ ਸਕੂਲ ਵਿਚ ਵਿਦਿਆਰਥੀਰਾਂ ਬੱਚੀਆਂ ਲਈ ਵੱਖ-ਵੱਖ ਤਰ੍ਹਾਂ ਦੇ ਖਾਣ ਪੀਣ ਦੇ ਸਟਾਲ ਲਗਾਏ ਗਏ। ਬੱਚਿਆਂ ਨੇ ਇਸ ਦਿਨ ਨੂੰ ਬੜੇ ਆਨੰਦ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਰੋਹੇਵਾਲ, ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋਂ ਅਤੇ ਅਜੀਤ ਸਿੰਘ ਖਹਿਰਾ ਨੇ ਵੀ ਬੱਚੀਆਂ ਵਿਦਿਆਰਥਣ ਨੂੰ ਵਧਾਈ ਦਿੱਤੀ ।