07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਧਾਰਮਿਕ ਮੁਕਾਬਲੇ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ

ਜਗਦੇਵ ਕਲਾਂ, 7 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸਿੱਖਾਂ ਦੇ ਸਬਰ ਅਤੇ ਸਿਦਕ ਦੀ ਬੇਮਿਸਾਲ ਦਾਸਤਾਨ ਸਾਕਾ ਗੁਰੂ ਕਾ ਬਾਗ 1922 ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਮਾਗਮ ਦੇ ਪਹਿਲੇ ਦੋ ਦਿਨ ਵੱਖ - ਵੱਖ ਸਕੂਲਾਂ ਦੇ ਬੱਚਿਆਂ ਦਰਮਿਆਨ ਗੁਰਬਾਣੀ ਕੰਠ, ਕਵੀਸ਼ਰੀ, ਕੀਰਤਨ ਆਦੀ ਧਾਰਮਿਕ ਮੁਕਾਬਲੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਮਾਗਮ ਦੇ ਦੂਸਰੇ ਦਿਨ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮ੍ਰਿਤ ਸੰਚਾਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-08-2026
ਜਗਦੇਵ ਕਲਾਂ, 7 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸਿੱਖਾਂ ਦੇ ਸਬਰ ਅਤੇ ਸਿਦਕ ਦੀ ਬੇਮਿਸਾਲ ਦਾਸਤਾਨ ਸਾਕਾ ਗੁਰੂ ਕਾ ਬਾਗ 1922 ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਮਾਗਮ ਦੇ ਪਹਿਲੇ ਦੋ ਦਿਨ ਵੱਖ - ਵੱਖ ਸਕੂਲਾਂ ਦੇ ਬੱਚਿਆਂ ਦਰਮਿਆਨ ਗੁਰਬਾਣੀ ਕੰਠ, ਕਵੀਸ਼ਰੀ, ਕੀਰਤਨ ਆਦੀ ਧਾਰਮਿਕ ਮੁਕਾਬਲੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਮਾਗਮ ਦੇ ਦੂਸਰੇ ਦਿਨ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਦੌਰਾਨ ਵੱਡੀ ਗਿਣਤੀ ਵਿਚ ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ। ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ ਅਤੇ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਸਿੱਖੀ ਵਿਚ ਪਰਪੱਕ ਰਹਿਣ ਲਈ ਪ੍ਰੇਰਿਆ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਅਵਲ ਰਹਿਣ ਵਾਲੇ ਬੱਚਿਆਂ, ਸੁੰਦਰ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਦੇ ਮੈਨੇਜਰ ਜਗਜੀਤ ਸਿੰਘ ਵਰਨਾਲੀ ਨੇ ਦੱਸਿਆ ਕਿ ਮੋਰਚਾ ਗੁਰੂ ਕਾ ਬਾਗ ਦੀ ਯਾਦ ਨੂੰ ਸਮਰਪਿਤ 8 ਅਗਸਤ ਨੂੰ ਮੁੱਖ ਸਮਾਗਮ ਦੌਰਾਨ ਵਿਸ਼ਾਲ ਧਾਰਮਿਕ ਦੀਵਾਨ ਜਾਏ ਜਾਣਗੇ। ਜਿਸ ਦੌਰਾਨ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੀਆਂ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਸਿੰਘ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਰਨਜੀਤ ਸਿੰਘ ਸੰਧੂ ਉਪ ਰਾਜਪਾਲ ਦਿੱਲੀ ਅਤੇ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਸਮਾਗਮ ਦੌਰਾਨ ਗੁਰੂ ਚਰਨਾਂ ਵਿਚ ਹਾਜ਼ਰੀਆਂ ਭਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਰਜਿੰਦਰ ਸਿੰਘ ਜਸਪਾਲ ਦੀ ਅਗਵਾਈ ਹੇਠ ਹੋਏ ਭਰਵੇਂ ਇਕੱਠ ’ਚ ਸਾਬਕਾ ਵਿਧਾਇਕ ਭਲਾਈਪੁਰ ਨੇ ਕਾਨਫ਼ਰੰਸ ਲਈ ਵਰਕਰਾਂ... ਅਗਲੀ ਖ਼ਬਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਸਟਾਫ਼ ਵਲੋਂ ਹੜਤਾਲ
Ad Position 24