07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੇਅਰਮੈਨ ਹਰਜਿੰਦਰ ਸਿੰਘ ਜਸਪਾਲ ਦੀ ਅਗਵਾਈ ਹੇਠ ਹੋਏ ਭਰਵੇਂ ਇਕੱਠ ’ਚ ਸਾਬਕਾ ਵਿਧਾਇਕ ਭਲਾਈਪੁਰ ਨੇ ਕਾਨਫ਼ਰੰਸ ਲਈ ਵਰਕਰਾਂ ਨੂੰ ਕੀਤਾ ਪ੍ਰੇਰਿਤ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁੱਟੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕਰਦਿਆਂ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ। ਅੱਜ ਪਿੰਡ ਜਸਪਾਲ ਵਿਚ ਚੇਅਰਮੈਨ ਹਰਜਿੰਦਰ ਸਿੰਘ ਜਸਪਾਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 08-08-2026
ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁੱਟੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕਰਦਿਆਂ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ। ਅੱਜ ਪਿੰਡ ਜਸਪਾਲ ਵਿਚ ਚੇਅਰਮੈਨ ਹਰਜਿੰਦਰ ਸਿੰਘ ਜਸਪਾਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਆਪੋ ਆਪਣੀਆਂ ਟਰੈਕਟਰ ਟਰਾਲੀਆਂ ਸਮੇਤ ਕਾਨਫਰੰਸ ਵਿਚ ਪੁੱਜਕੇ ਆਏ ਹੋਏ ੳਾਗੂਆਂ ਦੇ ਵਿਚਾਰ ਸੁਣਨ। ਬਾਅਦ ਵਿਚ ਚੇਅਰਮੈਨ ਹਰਜਿੰਦਰ ਸਿੰਘ ਜਸਪਾਲ ਨੇ ਆਈ ਹੋਈ ਕਾਂਗਰਸ ਦੀ ਸੀਨੀਅਰ ਟੀਮ ਅਤੇ ਆਪਣੇ ਪਿੰਡ ਜਸਪਾਲ ਦੇ ਲੋਕਾਂ ਦਾ ਹਾਰਦਿਕ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਨਾਲ ਲੈਕੇ ਕਾਂਗਰਸ ਦੀ ਕਾਨਫਰੰਸ ਵਿਚ ਪੁੱਜਣਗੇ। ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਜਰਮਨਜੀਤ ਸਿੰਘ, ਬਲਜਿੰਦਰ ਸਿੰਘ ਚਾਹਲ, ਜਰਨਲ ਸਕੱਤਰ ਗੁਰਦਿਆਲ ਸਿੰਘ ਕੰਗ, ਜਰਨਲ ਸਕੱਤਰ ਬਲਦੇਵ ਸਿੰਘ ਏਕਲਗੱਡਾ, ਜਥੇ. ਬਲਦੇਵ ਸਿੰਘ, ਬਲਵਿੰਦਰ ਸਿੰਘ ਚਾਹਲ, ਕੁਲਦੀਪ ਸਿੰਘ, ਗੁਰਜਿੰਦਰ ਸਿੰਘ ਫੌਜੀ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੈਕਟਰੀ ਬਲਬੀਰ ਸਿੰਘ, ਹਰਦੇਵ ਸਿੰਘ ਫੌਜੀ, ਸਰਵਨ ਸਿੰਘ, ਸਰਬਜੀਤ ਸਿੰਘ, ਕਰਮਜੀਤ ਸਿੰਘ ਰਾਜਾ, ਜੀਵਨ, ਹਰਦੀਪ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰ ਖੇਡਾਂ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮ ਪਹਿਲੇ ਸਥਾਨ ’ਤੇ ਰਹੀ ਸਾਬਕਾ ਵਿਧਾ... ਅਗਲੀ ਖ਼ਬਰ ਧਾਰਮਿਕ ਮੁਕਾਬਲੇ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ
Ad Position 24