07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 08-08-2026
ਬਾਬਾ ਬਕਾਲਾ ਸਾਹਿਬ, 7 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਸੈਕਰਡ ਇੰਟਰਨੈਸ਼ਨਲ ਸਕੂਲ, ਖਿਲਚੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਕਵਿਤਾਵਾਂ ਅਤੇ ਲੇਖ ਪੇਸ਼ ਕੀਤੇ ਗਏ। ਸਕੂਲ ਦੇ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕੀਤਾ। ਇਸ ਪਵਿੱਤਰ ਦਿਹਾੜੇ ਨੂੰ ਹੋਰ ਯਾਦਗਾਰ ਬਣਾਉਣ ਲਈ ਸਕੂਲ ਵਲੋਂ ਇਕ ਧਾਰਮਿਕ ਯਾਤਰਾ ਦਾ ਵੀ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿਚ ਸਕੂਲ ਦੇ ਲਗਭਗ 50 ਵਿਦਿਆਰਥੀਆਂ, 10 ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੇ ਭਾਗ ਲਿਆ। ਸਾਰੇ ਮਿਲ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਗਏ ਅਤੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਇਸ ਦੌਰਾਨ ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਸਿੱਖ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਬਾਰੇ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ । ਇਸ ਉਪਰੰਤ ਬੱਚਿਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਦੇ ਲੰਗਰ ਵਿਚ ਮਿਲ-ਬੈਠ ਕੇ ਪ੍ਰਸ਼ਾਦਾ ਛਕਿਆ ਅਤੇ ਸੇਵਾ ਦੀ ਭਾਵਨਾ ਨੂੰ ਅਮਲੀ ਰੂਪ ਵਿਚ ਮਹਿਸੂਸ ਕੀਤਾ। ਇਸ ਪੂਰੇ ਪ੍ਰੋਗਰਾਮ ਦੇ ਸਫ਼ਲ ਆਯੋਜਨ ਲਈ ਕੋਆਰਡੀਨੇਟਰ ਅਮਨਦੀਪ ਕੌਰ ਹਾਂਡਾ ਅਤੇ ਸਹਿਯੋਗ ਦੇਣ ਵਾਲੇ ਹੋਰ ਅਧਿਆਪਕਾਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਨੇ ਵਿਦਿਆਰਥੀਆਂ ਵਿਚ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ, ਸੇਵਾ-ਭਾਵਨਾ ਅਤੇ ਮਨੁੱਖਤਾ ਪ੍ਰਤੀ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਸਾਵਣ ਕਵੀ ਦਰਬਾਰ ਭਲਕੇ ਅਗਲੀ ਖ਼ਬਰ ਜ਼ੋਨ ਪੱਧਰ ਖੇਡਾਂ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮ ਪਹਿਲੇ ਸਥਾਨ ’ਤੇ ਰਹੀ ਸਾਬਕਾ ਵਿਧਾ...
Ad Position 24