07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬੁਤਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ਤੇ ਨਸ਼ਿਆਂ ਖ਼ਿਲਾਫ਼ ਪੁਤਲਾ ਫੂਕਿਆ

ਸਠਿਆਲਾ, 7 ਅਗਸਤ (ਜਗੀਰ ਸਿੰਘ ਸਫਰੀ)-ਬੁਤਾਲਾ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਨਿਰਮਲ ਸਿੰਘ ਖਾਨਪੁਰ ਦੀ ਅਗਵਾਈ ‘ਚ ਕਿਸਾਨਾਂ ਵਲੋਂ ਪੰਜਾਬ ਵਿਚ ਵਧ ਰਹੇ ਕਥਿਤ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮਾਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾ ਰਹੇ।

Ad Position 21
No active advertisement
ਬੁਤਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖ਼ਿਲਾਫ਼ ਪੁਤਲਾ ਫੂਕਣ ਸਮੇਂ ਜ਼ੋਨ ਪ੍ਰਧਾਨ ਨਿਰਮਲ ਸਿੰਘ, ਸੁਖਦੇਵ ਸਿੰਘ, ਤਰਸੇਮ ਸਿੰਘ ਤੇ ਨਾਲ ਹੋਰ। ਤਸਵੀਰ : ਜਗੀਰ ਸਿੰਘ ਸਫਰੀ 08-08-2026
ਸਠਿਆਲਾ, 7 ਅਗਸਤ (ਜਗੀਰ ਸਿੰਘ ਸਫਰੀ)-ਬੁਤਾਲਾ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਨਿਰਮਲ ਸਿੰਘ ਖਾਨਪੁਰ ਦੀ ਅਗਵਾਈ ‘ਚ ਕਿਸਾਨਾਂ ਵਲੋਂ ਪੰਜਾਬ ਵਿਚ ਵਧ ਰਹੇ ਕਥਿਤ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮਾਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਲਿਆਉਣ ਲਈ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਪਿੰਡਾਂ ਦੀਆਂ ਸੰਪਰਕ ਸੜਕਾਂ ਦਾ ਮਾੜੀ ਹਾਲਤ ਹੋਣ ਕਰਕੇ ਬੱਚਿਆਂ ਨੂੰ ਸਕੂਲ ਆਉਣ ਜਾਣ ਸਮੇਂ ਬਹੁਤ ਦਿੱਕਤ ਆਉਂਦੀ ਹੈ ਤੇ ਰਾਹਗੀਰ ਵੀ ਪ੍ਰੇਸ਼ਾਨ ਹੁੰਦੇ ਹਨ ਪਰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ। ਇਸ ਮੌਕੇ ਜ਼ੋਨ ਪ੍ਰਧਾਨ ਨਿਰਮਲ ਸਿੰਘ ਖਾਨਪੁਰ, ਤਰਸੇਮ ਸਿੰਘ, ਕੁਲਵੰਤ ਸਿੰਘ, ਦਰਬਾਰਾ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਜਮਾਲਪੁਰ, ਅਮਰੀਕ ਸਿੰਘ, ਪ੍ਰਧਾਨ ਬਲਬੀਰ ਸਿੰਘ ਖਾਸੀ ਆਦਿ ਵਲੋਂ ਮਾਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਪੁਤਲਾ ਫੂਕਿਆ। ਇਸ ਮੌਕੇ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੱਝੂਪੁਰਾ ਵਿਖੇ ਪਿੰਡ ਵਾਸੀਆਂ ਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਪ੍ਰਬੰਧਕਾਂ ਵਿਚ ਹੋਣ ਜਾ ਰਿਹਾ ਵੱਡਾ ਟਕਰਾ ਸ਼੍ਰੋਮਣੀ... ਅਗਲੀ ਖ਼ਬਰ ਮੇਲੇ ਦੌਰਾਨ ਪ੍ਰਸ਼ਾਸਨ ਦੀ ਲਾਪ੍ਰਵਾਹੀ ਨਾਲ ਲਿੰਕ ਰੋਡ ’ਤੇ ਲੱਗਾ ਭਾਰੀ ਜਾਮ
Ad Position 24