08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਜੀਠਾ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ-ਤਲਬੀਰ ਸਿੰਘ ਗਿੱਲ

ਚਵਿੰਡਡਾ ਦੇਵੀ, 8 ਅਗਸਤ (ਸਤਪਾਲ ਸਿੰਘ ਢੱਡੇ)- ਵਿਧਾਨ ਸਭਾ ਹਲਕਾ ਮਜੀਠਾ ਦੇ ਪ੍ਰਮੁੱਖ ਪਿੰਡ ਫੱਤੂਭੀਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਜੀਠਾ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਜਿਹੜੇ ਵਿਕਾਸ ਕੰਮ ਅਜੇ ਬਾਕੀ ਹਨ, ਉਹ ਵੀ ਜਲਦੀ ਮੁਕੰਮਲ ਕਰ ਲਏ ਜਾਣਗੇ ।

Ad Position 21
No active advertisement
ਅਜੀਤ ਡੈਸਕ 09-08-2026
ਚਵਿੰਡਡਾ ਦੇਵੀ, 8 ਅਗਸਤ (ਸਤਪਾਲ ਸਿੰਘ ਢੱਡੇ)- ਵਿਧਾਨ ਸਭਾ ਹਲਕਾ ਮਜੀਠਾ ਦੇ ਪ੍ਰਮੁੱਖ ਪਿੰਡ ਫੱਤੂਭੀਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਜੀਠਾ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਜਿਹੜੇ ਵਿਕਾਸ ਕੰਮ ਅਜੇ ਬਾਕੀ ਹਨ, ਉਹ ਵੀ ਜਲਦੀ ਮੁਕੰਮਲ ਕਰ ਲਏ ਜਾਣਗੇ । ਸ: ਗਿੱਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ‘ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ।ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਹਰ ਪਿੰਡ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ । ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ । ਹਾਜ਼ਰ ਲੋਕਾਂ ਨੇ ਤਲਬੀਰ ਸਿੰਘ ਗਿੱਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਹਲਕੇ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਪੰਚ ਜੋਗਾ ਸਿੰਘ, ਬਲਵਿੰਦਰ ਸਿੰਘ ਮੱਲੀ, ਹਰਜੀਤ ਸਿੰਘ ਮੈਂਬਰ ਪੰਚਾਇਤ, ਬਖਤੌਰ ਸਿੰਘ ਮੈਂਬਰ ਪੰਚਾਇਤ, ਬਚਨ ਸਿੰਘ ਮੈਂਬਰ ਪੰਚਾਇਤ, ਲਾਭ ਸਿੰਘ ਮੈਂਬਰ ਪੰਚਾਇਤ, ਜਸਮੀਰ ਸਿੰਘ ਮੈਂਬਰ ਪੰਚਾਇਤ, ਨਵਜੋਤ ਸਿੰਘ ਜੋਤਾ, ਜਗਦੀਪ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਪ੍ਰਧਾਨ ਪੰਮਾ ਮਜੀਠਾ, ਬਲਬੀਰ ਸਿੰਘ ਬੋਪਾਰਾਏ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ, ਤਰਸੇਮ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਭੋਆ ਬਿੱਟੂ ਪ੍ਰਧਾਨ ਮਜੀਠਾ ਅਤੇ ਗੋਗਾ ਮਜੀਠਾ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰੀ ਸਿੰਘ ਨਲੂਆ ਜਥੇਬੰਦੀ ਦੇ ਸੇਵਾਦਾਰਾਂ ਵਲੋਂ ਸਾਬਕਾ ਵਿਧਾਇਕ ਮੰਨਾ ਨਾਲ ਮੁਲਾਕਾਤ ਅਗਲੀ ਖ਼ਬਰ 70ਵੀਆਂ ਸਕੂਲ ਖੇਡਾਂ ’ਚ ਸ੍ਰੀ ਮਾਤਾ ਗੰਗਾ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਪ੍ਰੀਤ ਨਗਰ ’ਚ ਨਾਟਕ ‘ਬਲੀ ਤ...
Ad Position 24