70ਵੀਆਂ ਸਕੂਲ ਖੇਡਾਂ ’ਚ ਸ੍ਰੀ ਮਾਤਾ ਗੰਗਾ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਸੰਬੰਧੀ ਸੰਗਤਾਂ ਨੂੰ ਕੀਤਾ ਜਾ ਰਿਹਾ ਲਾਮਬੱਧ-ਬਾਬਾ ਸੋਢੀ
ਜੇਠੂਵਾਲ, 8 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)- ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਮਨਾਏ ਜਾ ਰਹੇ ਜਨਮ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵੱਡੇ ਪੱਧਰ ’ ਤੇ ਸਮਾਗਮਾਂ ਵਿਚ ਦਸਮੇਸ਼ ਤਰਨਾ ਦਲ ਵਲੋਂ ਇਨ੍ਹਾਂ ਸਮਾਗਮਾਂ ਸਬੰਧੀ ਸ਼ਾਮਿਲ ਹੋਣ ਲਈ ਸੰਗਤਾਂ ਨੂੰ ਲਾਮਬੱਧ ਕੀਤਾ ਜਾ ਰਿਹਾ ਹੈ ਅਤੇ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਲਈ ਦਸਮੇਸ਼ ਤਰਨਾ ਦਲ ਦੀਆਂ ਫੌਜਾਂ ਵਲੋਂ ਹੁਣ ਤੋਂ ਹੀ ਸੰਗਤਾਂ ਲਈ ਲੰਗਰਾਂ ਅਤੇ ਸ਼ਰਦਾਈ ਦੇ ਪ੍ਰਬੰਧ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਦਲ ਵਲੋਂ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਸਮਾਗਮ ਵਿਚ 5 ਸਤੰਬਰ ਨੂੰ ਸਵੇਰੇ ਸੰਗਤਾਂ ਦਾ ਇੱਕ ਵੱਡਾ ਜਥਾ ਸ਼ਾਮਲ ਹੋਣ ਲਈ ਰਵਾਨਾ ਹੋਵੇਗਾ।