ਵਿਕਾਸ ਕਾਰਜਾਂ ਨੇ ‘ਆਪ’ ਸਰਕਾਰ ਦੀ ਭਰੋਸੇਯੋਗਤਾ ਵਧਾਈ-ਚੇਅਰਮੈਨ ਛੀਨਾ
ਹਰਸਾ ਛੀਨਾ, 8 ਅਗਸਤ (ਕੜਿਆਲ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਜਿਥੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਸਮੁੱਚੀਆਂ ਗਰੰਟੀਆਂ ਪੂਰੀਆਂ ਕਰਕੇ ਇਕ ਇਤਿਹਾਸ ਰਚਿਆ ਹੈ, ਉੱਥੇ ਹੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵਲੋਂ ਜਨ ਹਿਤੈਸ਼ੀ ਫੈਸਲਿਆਂ ਅਤੇ ਸੂਬੇ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਜਾਣੇ ਜਾਂਦੇ ਵੱਡੇ ਵੱਡੇ ਵਿਕਾਸ ਕਾਰਜਾਂ ਕਾਰਨ ਪੰਜਾਬੀਆਂ ਦੇ ਮਨਾਂ ਅੰਦਰ ਆਪ ਸਰਕਾਰ ਦੀ ਭਰੋਸੇਯੋਗਤਾ ਵਧੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਿਰਕੱਢ ਨੌਜੁਆਨ ਆਗੂ ਤੇ ਚੇਅਰਮੈਨ ਪੰਜਾਬ ਰਾਜ ਹੈਲਥ ਸਿਸਟਮਜ਼ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਹਰਸਾ ਛੀਨਾ, 8 ਅਗਸਤ (ਕੜਿਆਲ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਜਿਥੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਸਮੁੱਚੀਆਂ ਗਰੰਟੀਆਂ ਪੂਰੀਆਂ ਕਰਕੇ ਇਕ ਇਤਿਹਾਸ ਰਚਿਆ ਹੈ, ਉੱਥੇ ਹੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵਲੋਂ ਜਨ ਹਿਤੈਸ਼ੀ ਫੈਸਲਿਆਂ ਅਤੇ ਸੂਬੇ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਜਾਣੇ ਜਾਂਦੇ ਵੱਡੇ ਵੱਡੇ ਵਿਕਾਸ ਕਾਰਜਾਂ ਕਾਰਨ ਪੰਜਾਬੀਆਂ ਦੇ ਮਨਾਂ ਅੰਦਰ ਆਪ ਸਰਕਾਰ ਦੀ ਭਰੋਸੇਯੋਗਤਾ ਵਧੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਿਰਕੱਢ ਨੌਜੁਆਨ ਆਗੂ ਤੇ ਚੇਅਰਮੈਨ ਪੰਜਾਬ ਰਾਜ ਹੈਲਥ ਸਿਸਟਮਜ਼ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਸ. ਛੀਨਾ ਨੇ ਕਿਹਾ ਕਿ ਪਹਿਲੀ ਵਾਰ ਨਹਿਰੀ ਪਾਣੀ ਨੂੰ ਟੇਲਾਂ ਦੇ ਅਖ਼ੀਰਲੇ ਖੇਤਾਂ ਤੱਕ ਪਹੁੰਚਾ ਕੇ ਜਿੱਥੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਉੱਚਾ ਚੁੱਕਿਆ ਹੈ, ਉਥੇ ਹੀ ਖਣਿਜਾਂ ਨਾਲ ਭਰਪੂਰ ਦਰਿਆਈ ਪਾਣੀਆਂ ਨਾਲ ਸਿੰਜਾਈ ਕਰਨ ਨਾਲ ਖੇਤਾਂ ਦੀ ਉਤਪਾਦਨ ਸ਼ਕਤੀ ਵਿਚ ਜ਼ਿਕਰਯੋਗ ਵਾਧਾ ਦਰਜ ਕੀਤਾ ਗਿਆ ਹੈ । ਸ. ਛੀਨਾ ਨੇ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਪੇਂਡੂ ਵਿਕਾਸ ਫੰਡ ਸਮੇਤ ਹੋਰ ਫੰਡ ਕੇਂਦਰ ਸਰਕਾਰ ਵਲੋਂ ਰੋਕਦਿਆਂ ਸੂਬਾ ਸਰਕਾਰ ਦੇ ਵਿਕਾਸ ਵਿਚ ਰੁਕਾਵਟਾਂ ਪੈਦਾ ਕਰਕੇ ਸੂਬੇ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਦੀ ਕੋਝੀ ਸਾਜਿਸ਼ ਰਚੀ ਜਾ ਰਹੀ ਹੈ।