ਪਟਵਾਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ-ਪ੍ਰਧਾਨ ਅੰਗਰੇਜ਼ ਸਿੰਘ, ਰਛਪਾਲ ਸਿੰਘ
ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਦੀ ਰੈਵਨਿਊ ਪਟਵਾਰ ਯੂਨੀਅਨ ਰਜਿ. ਪੰਜਾਬ ਅਤੇ ਰਿਟਾਇਰ ਪਟਵਾਰੀ ਸਾਥੀਆਂ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰ ਅਤੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾ ਨੇ ਕਿਹਾ ਹੈ ਕਿ ਪਟਵਾਰ ਯੂਨੀਅਨ ਵਲੋਂ ਸਾਂਝੇ ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ ।
ਦ
ਦੀ ਰੈਵਨਿਊ ਪਟਵਾਰ ਯੂਨੀਅਨ ਰਜਿ: ਬਾਬਾ ਬਕਾਲਾਸ ਾਹਿਬ ਦੀ ਮੀਟਿੰਗ ਦੌਰਾਨ ਤਹਿਸੀਲ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰ, ਸਾਬਕਾ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾ ਅਤੇ ਹੋਰ ਆਗੂ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
09-08-2026
ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਦੀ ਰੈਵਨਿਊ ਪਟਵਾਰ ਯੂਨੀਅਨ ਰਜਿ. ਪੰਜਾਬ ਅਤੇ ਰਿਟਾਇਰ ਪਟਵਾਰੀ ਸਾਥੀਆਂ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰ ਅਤੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾ ਨੇ ਕਿਹਾ ਹੈ ਕਿ ਪਟਵਾਰ ਯੂਨੀਅਨ ਵਲੋਂ ਸਾਂਝੇ ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 2.59 ਦੇ ਗੁਣਾਂਕ ਨਾਲ ਪੇਅ ਕਮਿਸ਼ਨ ਦੇ ਬਕਾਏ ਯੱਕ ਮੁਸ਼ਤ ਜਾਰੀ ਕੀਤੇ ਜਾਣ, ਮੁਲਾਜ਼ਮਾਂ ਤੇ 200/- ਰੁਪੈ ਪ੍ਰਤੀ ਮਹੀਨਾ ਲਾਇਆ ਜਜ਼ੀਆ ਟੈਕਸ ਬੰਦ ਕੀਤਾ ਜਾਵੇ , 18% ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ, ਪ੍ਰੋਬੇਸ਼ਨ ਪ੍ਰੀਅਡ ਬੰਦ ਕੀਤਾ ਜਾਵੇ, ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਸਕੇਲ ਲਾਗੂ ਕੀਤੇ ਜਾਣ ਆਦਿ ਵਰਨਣਯੋਗ ਹਨ। ਉਕਤ ਆਗੂਆਂ ਨੇ ਕਿਹਾ ਕਿ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਤੋਂ ਪਟਵਾਰ ਯੂਨੀਅਨ ਵਲੋਂ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ । ਇਸ ਮੌਕੇ ਤਹਿਸੀਲ ਬਾਬਾ ਬਕਾਲਾ ਸਾਹਿਬ ਤੋਂ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰੀਆ, ਜਨਰਲ ਸਕੱਤਰ ਗੁਰਦੇਵ ਸਿੰਘ ਬੁੱਟਰ, ਆਗੂ ਹਰਪ੍ਰਤਾਪ ਸਿੰਘ, ਬਾਬਾ ਸੁਰਿੰਦਰ ਸਿੰਘ ਭੋਏਵਾਲ, ਮਨਪ੍ਰੀਤ ਸਿੰਘ ਮਲਹਾਰ, ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਜਲਾਲ ਉਸਮਾ ਸੱਤਪਾਲ ਸਿੰਘ, ਗੌਰਵ ਸਿੰਘ, ਹਰਪ੍ਰੀਤ ਸਿੰਘ ਸਮੇਤ ਸਮੁੱਚੀ ਤਹਿਸੀਲ ਦੇ ਪਟਵਾਰੀ ਹਾਜ਼ਰ ਸਨ ।